ਅਕਾਲੀ-ਕਾਂਗਰਸੀ ਵਰਕਰਾਂ ਵਿਚਕਾਰ ਫਿਰ ਹੋਈ ਝੜਪ

ਅੰਮ੍ਰਿਤਸਰ-ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਪਿੰਡ ਮਾੜੀ ਮੇਘਾ ‘ਚ ਸ਼ਨੀਵਾਰ ਨੂੰ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋਣ ਕਾਰਨ ਇਲਾਕੇ ‘ਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਪਿੰਡ ਦੇ ਅਕਾਲੀ ਵਰਕਰਾਂ ਦਾ ਕਹਿਣਾ ਹੈ ਸ਼ਾਮ ਨੂੰ Akali-Congressਜਦੋਂ ਉਹ ਘਰ ਜਾ ਰਹੇ ਸਨ ਤਾਂ ਉਨ੍ਹਾਂ ‘ਤੇ ਕਾਂਗਰਸ ਦੇ ਵਰਕਰ ਲਖਬੀਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਹੋਏ ਅਕਾਲੀ ਵਰਕਰਾਂ ਨੂੰ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਦੂਜੇ ਪਾਸੇ ਕਾਂਗਰਸੀ ਵਰਕਰ ਲਖਬੀਰ ਸਿੰਘ ਨੇ ਆਪਣੇ ਨਾਲ ਧੱਕਾ ਹੋਣ ਦੀ ਗੱਲ ਕਹੀ ਹੈ ਅਤੇ ਸਾਫ ਕੀਤਾ ਹੈ ਕਿ ਅਕਾਲੀ ਵਰਕਰਾਂ ਨੇ ਉਸ ਦੇ ਮਾਤਾ-ਪਿਤਾ ਨੂੰ ਬਹੁਤ ਬੁਰੇ ਢੰਗ ਨਾਲ ਕੁੱਟਿਆ ਹੈ। ਲਖਬੀਰ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਸੰਬੰਧੀ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਅਨੁਸਾਰ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

468 ad