ਅਕਾਲੀ ਕਾਤੋਂ ਹਾਰ ਗਏ ?

ਅਕਾਲੀ ਕਾਤੋਂ ਹਾਰ ਗਏ ? (ਵੀਡੀਓ)

ਲੋਕਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਪ੍ਰਦਰਸ਼ਨ ‘ਤੇ ਮੰਥਨ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਨੀਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਅਕਾਲੀ ਦਲ ਕੌਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਅਕਾਲੀ ਦਲ ਨੂੰ ਇਨ੍ਹਾਂ ਚੋਣਾਂ ਦੌਰਾਨ ਸਿਰਫ 4 ਸੀਟਾਂ ‘ਤੇ ਹੀ ਜਿੱਤ ਹਾਸਲ ਹੋਈ ਹੈ, ਜਦੋਂ ਕਿ ਅਕਾਲੀ ਦਲ ਨੇ 10 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਦੇਸ਼ ਭਰ ‘ਚ ਨਰਿੰਦਰ ਮੋਦੀ ਦੀ ਲਹਿਰ ਹੋਣ ਦੇ ਬਾਵਜੂਦ ਅਕਾਲੀ ਦਲ ਦੇ 6 ਉਮੀਦਵਾਰ ਚੋਣਾਂ ਹਾਰ ਗਏ। ਅਕਾਲੀ ਦਲ ਦੀ ਪਹਿਲ ‘ਤੇ ਹੀ ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੂੰ ਚੋਣ ਲੜਵਾਈ ਗਈ ਪਰ ਉਹ ਵੀ 1 ਲੱਖ ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਚੋਣ ਹਾਰ ਗਏ। ਇੰਨਾ ਹੀ ਨਹੀਂ ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਦਾ ਵੋਟ ਫੀਸਦੀ ਘੱਟ ਕੇ 26.5 ਫੀਸਦੀ ਰਹਿ ਗਿਆ ਹੈ ਜਦਕਿ ਪਿਛਲੀਆਂ ਚੋਣਾਂ ‘ਚ ਇਹ ਕਰੀਬ 35 ਫੀਸਦੀ ਸੀ। ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 4 ਸੀਟਾਂ ‘ਤੇ ਜਿੱਤ ਹਾਸਲ ਕਰਕੇ 24.5 ਫੀਸਦੀ ਵੋਟ ਹਾਸਲ ਕੀਤੀ ਹੈ। ਅਕਾਲੀ ਦਲ ਲਈ ਆਮ ਆਦਮੀ ਪਾਰਟੀ ਸੂਬੇ ‘ਚ ਵੱਡੀ ਚੁਣੌਤੀ ਦੇ ਤੌਰ ‘ਤੇ ਸਾਹਮਣੇ ਆਈ ਹੈ। ਹਾਲਾਂਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਦੇ ਪ੍ਰਭਾਵ ਨੂੰ ਨਕਾਰਦੇ ਰਹੇ ਪਰ ਚੋਣ ਨਤੀਜਿਆਂ ਨੇ ਬਾਦਲ ਪਰਿਵਾਰ ਸਮੇਤ ਪੂਰੇ ਅਕਾਲੀ ਪਰਿਵਾਰ ਨੂੰ ਪਰੇਸ਼ਾਨ ਕਰ ਦਿੱਤਾ ਹੈ।

468 ad