ਅਕਾਲੀ ਤੇ ਕਾਂਗਰਸ ਦੀਆਂ ਢੀਡਸਾ ਸਿੰਗਲਾ ਤੋਪਾਂ ਨੂੰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ 211721 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ

bm

ਸੰਗਰੂਰ ਲੋਕ ਸਭਾ ਸੀਟ ਤੋਂ ਸ਼ੁਰੂ ਤੋਂ ਹੀ ਆਪਣਾ ਦਬਦਬਾ ਕਾਇਮ ਰੱਖਣ ਵਾਲੇ ਭਗਵੰਤ ਮਾਨ ਨੇ 211721 ਵੋਟਾਂ ਦੀ ਵੱਡੀ ਲੀਡ ਨਾਲ ਇਸ ਸੀਟ ਨੂੰ ਹਾਸਲ ਕਰਕੇ ਸੰਗਰੂਰ ‘ਚ ‘ਆਪ’ ਦਾ ਮਾਣ ਵਧਾ ਦਿੱਤਾ ਹੈ। ਇਤਿਹਾਸਕ ਤੌਰ ‘ਤੇ ਅਕਾਲੀ ਦਲ ਦੇ ਪ੍ਰਭਾਵ ਵਾਲੀ ਇਸ ਸੀਟ ‘ਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਆਪ ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਸੀ।ਇਸ ਸੀਟ ‘ਤੇ ਮੁਕਾਬਲਾ ਮੁੱਖ ਰੂਪ ਨਾਲ ਆਪ ਦੇ ਭਗਵੰਤ ਮਾਨ, ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਕਾਂਗਰਸ ਦੇ ਵਿਜੇਇੰਦਰ ਸਿੰਗਲਾ ਦਰਮਿਆਨ ਸੀ। ਭਗਵੰਤ ਮਾਨ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ 2012 ‘ਚ ਪੀਪੁਲਜ਼ ਪਾਰਟੀ ਆਫ ਪੰਜਾਬ ਦੇ ਗਠਨ ਦੇ ਨਾਲ ਹੀ ਕੀਤੀ। ਮਨਪ੍ਰੀਤ ਬਾਦਲ ਦੀ ਅਗਵਾਈ ਵਾਲੀ ਪੀ. ਪੀ. ਪੀ. ਨੇ ਉਨ੍ਹਾਂ ਨੂੰ ਲਹਿਰਾ ਤੋਂ ਬਤੌਰ ਉਮੀਦਵਾਰ ਮੈਦਾਨ ‘ਚ ਉਤਾਰਿਆ ਪਰ ਉਹ ਚੋਣ ਹਾਰ ਗਏ ਸਨ। ਕਰੀਬ 2 ਮਹੀਨੇ ਪਹਿਲਾਂ ਮਨਪ੍ਰੀਤ ਬਾਦਲ ਦੀ ਪਾਰਟੀ ਵਲੋਂ ਕਾਂਗਰਸ ਨਾਲ ਗਠਜੋੜ ਕੀਤੇ ਜਾਣ ਤੋਂ ਨਾਰਾਜ਼ ਹੋ ਕੇ ਉਹ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਅਤੇ ‘ਆਪ’ ਨੇ ਉਨ੍ਹਾਂ ਨੂੰ ਸੰਗਰੂਰ ਸੀਟ ਤੋਂ ਬਤੌਰ ਲੋਕ ਸਭਾ ਉਮੀਦਵਾਰ ਮੈਦਾਨ ‘ਚ ਉਤਾਰਿਆ ਅਤੇ ਉਨ੍ਹਾਂ ਨੇ ਇਸ ਸੀਟ ਨੂੰ ਆਪਣੇ ਨਾਂ ਕਰਕੇ ਆਪਣੇ ਸਿਆਸੀ ਜੀਵਨ ਦੀ ਜ਼ੋਰਦਾਰ ਸ਼ੁਰੂਆਤ ਕਰ ਦਿੱਤੀ ਹੈ।

468 ad