ਅਕਾਲੀ ਦਲ ਨੇ ਕੈਪਟਨ ਨੂੰ ਦਿੱਤਾ ਮੋੜਵਾਂ ਜਵਾਬ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਨੇ  ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ ਦਲ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ Cheemaਪ੍ਰਗਟ ਕਰਦਿਆਂ ਆਖਿਆ ਹੈ ਕਿ ਅਮਰਿੰਦਰ ਸਿੰਘ ਨੂੰ ਬਹਾਨੇ ਲੱਭਣ ਦੀ ਥਾਂ ਮੁੱਦਿਆਂ ‘ਤੇ ਆਧਾਰਿਤ ਸਿੱਧੇ ਮੁਕਾਬਲੇ ਲਈ ਤਿਆਰ ਹੋ ਜਾਣਾ ਚਾਹੀਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਚੋਣ ਮੁਹਿੰਮ ਦੀ ਸਹੀ ਢੰਗ ਨਾਲ ਸ਼ੁਰੂਆਤ ਤੋਂ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਨੇ ਗੈਰ ਮੁੱਦਿਆਂ ‘ਤੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਕਾਂਗਰਸ ਵਾਂਗ ਕੰਮ ਨਹੀਂ ਕਰਦਾ ਬਲਕਿ ਇਸਨੇ ਹਮੇਸ਼ਾ ਹੀ ਚੋਣਾਂ ਆਪਣੀ ਕਾਰਗੁਜ਼ਾਰੀ ਤੇ ਵਿਕਾਸ ਦੇ ਮੁੱਦਿਆਂ ‘ਤੇ  ਸ਼ਾਂਤੀਪੂਰਨ ਤੇ ਪਾਰਦਰਸ਼ੀ ਢੰਗ ਨਾਲ ਲੜੀਆਂ ਹਨ ਅਤੇ ਸੂਬੇ ਦੇ ਲੋਕਾਂ ਨੇ ਇਨ੍ਹਾਂ ਸਾਲਾਂ ‘ਚ ਹਮੇਸ਼ਾ ਇਨ੍ਹਾਂ ਸਿਧਾਂਤਾਂ ਕਰਕੇ ਹੀ ਗਠਜੋੜ ਦੀ ਹਮਾਇਤ ਕੀਤੀ ਹੈ।
ਡਾ. ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਸ਼ਹਿਰ ਦੇ ਲੋਕਾਂ ਹੱਥੋਂ ਬੇਹੱਦ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਣਾ ਚਾਹੀਦਾ ਹੈ ਕਿਉਂਕਿ ਸ਼ਹਿਰ ਦੇ ਲੋਕ ਜਾਣਦੇ ਹਨ ਕਿ ਨਾ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਤੇ ਨਾ ਹੀ ਉਨ੍ਹਾਂ ਦੀ ਪਤਨੀ ਨੇ ਕੇਂਦਰੀ ਮੰਤਰੀ ਵਜੋਂ ਕਦੇ ਵੀ ਸ਼ਹਿਰ ਵਾਸਤੇ ਕੋਈ ਕੰਮ ਕੀਤਾ ਹੈ।

468 ad