ਸੰਗਰੂਰ-ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਦੇ ਵੱਖ -ਵੱਖ ਪਿੰਡਾਂ ਵਿਚ ਅਕਾਲੀ ਆਗੂਆਂ ਵਲੋਂ ਪਾਰਟੀ ਦੇ ਵਲੰਟੀਅਰਾਂ ਨੂੰ ਕਥਿਤ ਤੌਰ ‘ਤੇ ਡਰਾਉਣ-ਧਮਕਾਉਣ ਦੀਆਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਜੇਕਰ ਆਉਂਦੇ ਦਿਨਾਂ ਤੱਕ ਅਕਾਲੀ ਦਲ ਦੇ ਉੱਚ ਲੀਡਰ ਆਪਣੇ ਪਿੰਡਾਂ ਵਿਚਲੇ ਆਗੂਆਂ ਨੂੰ ਗੁੰਡਾਗਰਦੀ ਵਾਲੀਆਂ ਹਰਕਤਾਂ ਕਰਨ ਤੋਂ ਨਹੀਂ ਰੋਕਦੇ ਤਾਂ ਆਮ ਆਦਮੀ ਪਾਰਟੀ ਆਉਂਦੇ ਦਿਨਾਂ ਵਿਚ ਅਕਾਲੀ ਲੀਡਰਾਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗੀ
ਆਪ ਦੇ ਉਮੀਦਵਾਰ ਭਗਵੰਤ ਮਾਨ ਦੇ ਚੋਣ ਏਜੰਟ ਦਲਬੀਰ ਸਿੰਘ ਢਿੱਲੋਂ ਅਤੇ ਪ੍ਰਿੰਸ ਭਾਰਦਵਾਜ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਦਿੜ੍ਹਬਾ ਹਲਕੇ ਦੇ ਪਿੰਡ ਛਾਹੜ ਵਿਖੇ ਅਕਾਲੀ ਆਗੂਆਂ ਨੇ ਗੁੰਡਾਗਰਦੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਕਥਿਤ ਕੁੱਟਮਾਰ ਕੀਤੀ ਅਤੇ ਉਲਟਾ ਅਕਾਲੀ ਨੇਤਾਵਾਂ ਦੇ ਕਥਿਤ ਦਬਾਅ ਹੇਠAm Admi ਛਾਹੜ ਪਿੰਡ ਦੇ ਚਾਰ ਹੋਰ ਆਪ ਵਲੰਟੀਅਰਾਂ ‘ਤੇ ਝੂਠਾ ਕੇਸ ਦਰਜ ਕਰਵਾ ਦਿੱਤਾ।

ਇਸੇ ਤਰ੍ਹਾਂ ਸੰਗਰੂਰ ਹਲਕੇ ਦੇ ਹੋਰਨਾਂ ਪਿੰਡਾਂ ਵਿਚੋਂ ਵੀ ਆਪ ਵਲੰਟੀਅਰਾਂ ਨਾਲ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੂੰ ਡਰਾਉਣ ਧਮਕਾਉਣ ਦੀਆਂ ਸ਼ਿਕਾਇਤਾਂ ਪਾਰਟੀ ਦੇ ਸੰਗਰੂਰ ਦਫਤਰ ਵਿਖੇ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪ ਆਗੂਆਂ ਨੇ ਕਿਹਾ ਕਿ ਜੇਕਰ ਆਗੂਆਂ ਦੀ ਇਹ ਗੁੰਡਾਗਰਦੀ ਬੰਦ ਨਾ ਹੋਈ ਤਾਂ ਪਾਰਟੀ ਵੱਡੇ ਪੱਧਰ ‘ਤੇ ਅਕਾਲੀ ਨੇਤਾਵਾਂ ਦੀਆਂ ਕੋਠੀਆਂ ਦਾ ਘਿਰਾਓ ਕਰਕੇ ਧਰਨੇ ਦੇਣ ਲਈ ਮਜ਼ਬੂਰ ਹੋਵੇਗੀ।