ਅਗਲੀ ਸੁਣਵਾਈ ਤੱਕ ਗੁਰਦੁਆਰਿਆਂ ‘ਤੇ ਕਬਜ਼ਾ ਨਾ ਕੀਤਾ ਜਾਵੇ

ਦੋਵੇਂ ਕਮੇਟੀਆਂ ਵੱਖਰੇ ਬੈਂਕ ਖਾਤੇ ਬਣਾਉਣ
ਅਦਾਲਤ ਦੇ ਹੁਕਮਾਂ ਤੋਂ ਬਾਅਦ ਟਕਰਾਅ ਠੰਢਾ ਹੋਣ ਦੇ ਆਸਾਰ
ਹਰਿਆਣਾ ਦੇ ਡੀ. ਜੀ. ਪੀ. ਨੂੰ ਕਾਨੂੰਨ ਵਿਵਸਥਾ ਕਾਇਮ ਕਰਨ ਦੇ ਹੁਕਮ

ਨਵੀਂ ਦਿੱਲੀ-ਐੱਸ. ਜੀ. ਪੀ. ਸੀ. ਨੂੰ ਸੁਪਰੀਮ ਕੋਰਟ ਤੋਂ ਵੀਰਵਾਰ ਨੂੰ ਰਾਹਤ ਮਿਲੀ ਹੈ। ਮਾਣਯੋਗ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ Supreme Courtਕਮੇਟੀ ਦੇ ਮਾਮਲੇ ‘ਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਤੱਕ ਗੁਰਦੁਆਰਿਆਂ ‘ਤੇ ਕਬਜ਼ਾ ਨਾ ਕੀਤਾ ਜਾਵੇ। ਅਦਾਲਤ ਨੇ ਇਸ ਫੈਸਲੇ ਤੋਂ ਬਾਅਦ ਹਰਿਆਣਾ ਵਿਖੇ ਗੁਰਦੁਆਰਿਆਂ ਦੇ ਕਬਜ਼ੇ ਨੂੰ ਲੈ ਕੇ ਦੋਹਾਂ ਕਮੇਟੀਆਂ ਵਿਚਾਲੇ ਚੱਲ ਰਹੀ ਜੰਗ ਠੰਡੀ ਹੋਣ ਦੇ ਆਸਾਰ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ। 
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਵੀਰਵਾਰ ਦੁਪਹਿਰ ਢਾਈ ਵਜੇ ਤੱਕ ਜੋ ਹਾਲਾਤ ਹਨ, ਉਹ ਹਾਲਾਤ ਅਗਲੀ ਸੁਣਵਾਈ ਤੱਕ ਇੰਝ ਹੀ ਰੱਖੇ ਜਾਣ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਐੱਸ. ਜੀ. ਪੀ. ਸੀ. ਅਤੇ ਐੱਚ. ਐੱਸ. ਜੀ. ਪੀ. ਸੀ. ਨੂੰ ਹਦਾਇਤ ਦਿੱਤੀ ਹੈ ਕਿ ਉਹ ਅੱਜ ਤੋਂ ਬਾਅਦ ਗੁਰਦੁਆਰਿਆਂ ‘ਚ ਆਉਣ ਵਾਲੇ ਚੜ੍ਹਾਵੇ ਦੇ ਹਿਸਾਬ ਲਈ ਵੱਖਰੇ ਬੈਂਕ ਖਾਤੇ ਖੋਲ੍ਹਣ। ਮਾਣਯੋਗ ਸੁਪਰੀਮ ਕੋਰਟ ਨੇ ਹਰਿਆਣਾ ਦੇ ਡੀ. ਜੀ. ਪੀ. ਅਤੇ ਕੁਰੂਕਸ਼ੇਤਰ ਦੇ ਐੱਸ. ਐੱਸ. ਪੀ. ਨੂੰ  ਇਲਾਕੇ ‘ਚ ਸ਼ਾਂਤੀ ਕਾਇਮ ਰੱਖਣ ਲਈ ਕਦਮ ਚੁੱਕਣ ਦੇ ਵੀ ਹੁਕਮ ਦਿੱਤੇ ਹਨ। 
ਇਸ ਮਾਮਲੇ ‘ਚ ਪਟੀਸ਼ਨ ਕਰਤਾ ਹਰਭਜਨ ਸਿੰਘ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਸੀ ਕਿ ਇਸ ਹਰਿਆਣਾ ਦੀ ਵੱਖਰੀ ਕਮੇਟੀ ਮਾਮਲੇ ਦਾ ਕਾਨੂੰਨੀ ਹੱਲ ਨਿਕਲਣ ਤੱਕ ਅਦਾਲਤ ਵਲੋਂ ਪੂਰੇ ਮਾਮਲੇ ‘ਤੇ ਪੁਰਾਣੇ ਵਾਲੇ ਹਾਲਾਤ ਕਾਇਮ ਰੱਖਣ ਦਾ ਹੁਕਮ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਕਰਤਾ ਦੀ ਇਹ ਦਲੀਲ ਰੱਦ ਕਰ ਦਿੱਤੀ ਸੀ। ਇਸ ਦੌਰਾਨ ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਲਈ ਐੱਸ. ਜੀ. ਪੀ. ਸੀ. ਅਤੇ ਐੱਚ. ਐੱਸ. ਜੀ. ਪੀ. ਸੀ. ਵਿਚਾਲੇ ਟਕਰਾਅ ਵਾਲੇ ਹਾਲਾਤ ਬਣੇ ਹੋਏ ਸਨ।

468 ad