ਅਰਵਿੰਦ ਕੇਜਰੀਵਾਲ ਗ੍ਰਿਫਤਾਰ, 23 ਤੱਕ ਜੇਲ ‘ਚ ਰਹਿਣਗੇ

ਨਵੀਂ ਦਿੱਲੀ- ਭਾਜਪਾ ਨੇਤਾ ਨਿਤਿਨ ਗਡਕਰੀ ਵਲੋਂ ਅਰਵਿੰਦ ਕੇਜਰੀਵਾਲ ਖਿਲਾਫ ਦਾਇਰ ਕੀਤੇ ਗਏ ਮਾਣਹਾਨੀ ਦੇ ਮੁਕੱਦਮੇ ‘ਚ ਜ਼ਮਾਨਤ Kejriwalਨਾ ਲਏ ਜਾਣ ‘ਤੇ ਪਟਿਆਲਾ ਹਾਊਸ ਕੋਰਟ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ ਭੇਜ ਦਿੱਤਾ ਹੈ। ਪੁਲਸ ਨੇ ਮਾਣਯੋਗ ਅਦਾਲਤ ਦੇ ਹੁਕਮਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ। ਅਰਵਿੰਦ ਕੇਜਰੀਵਾਲ ਹੁਣ 23 ਮਈ ਤੱਕ ਜੇਲ ‘ਚ ਰਹਿਣਗੇ। ਇਸ ਤੋਂ ਪਹਿਲਾਂ ਅਦਾਲਤ ‘ਚ ਪੇਸ਼ ਹੋਏ ਕੇਜਰੀਵਾਲ ਨੇ ਇਸ ਮਾਮਲੇ ‘ਚ ਜ਼ਮਾਨਤ ਲੈਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਨੇ ਨਿਤਿਨ ਗਡਕਰੀ ਖਿਲਾਫ ਦੋਸ਼ ਲਗਾ ਕੇ ਕੋਈ ਗਲਤੀ ਨਹੀਂ ਕੀਤੀ ਹੈ। ਲਿਹਾਜਾ ਉਹ ਇਸ ਮਾਮਲੇ ‘ਚ ਜ਼ਮਾਨਤ ਨਹੀਂ ਲੈਣਗੇ।
ਕੇਜਰੀਵਾਲ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ। ਅਰਵਿੰਦ ਕੇਜਰੀਵਾਲ ਨੇ ਕੁਝ ਮਹੀਨੇ ਪਹਿਲਾਂ ਭਾਜਪਾ ਦੇ ਉਸ ਸਮੇਂ ਦੇ ਪ੍ਰਧਾਨ ਨਿਤਿਨ ਗਡਕਰੀ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਸਨ। ਇਨ੍ਹਾਂ ਦੋਸ਼ਾਂ ਤੋਂ ਬਾਅਦ ਨਿਤਿਨ ਗਡਕਰੀ ਨੇ ਕੇਜਰੀਵਾਲ ਖਿਲਾਫ ਮਾਨਹਾਣੀ ਦਾ ਮਾਮਲਾ ਦਰਜ ਕਰਵਾ ਦਿੱਤਾ ਸੀ। ਇਸ ਮਾਮਲੇ ‘ਚ ਬੁੱਧਵਾਰ ਨੂੰ ਕੇਜਰੀਵਾਲ ਦੀ ਅਦਾਲਤ ‘ਚ ਪੇਸ਼ੀ ਹੋਈ ਪਰ ਕੇਜਰੀਵਾਲ ਵਲੋਂ ਜ਼ਮਾਨਤ ਨਾ ਲਏ ਜਾਣ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਆਮ ਆਦਮੀ ਪਾਰਟੀ ਵਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

468 ad