ਅੰਮ੍ਰਿਤਧਾਰੀ ਸਿੱਖ ਨੂੰ ਟੈਸਟ ਦੇਣ ਤੋਂ ਰੋਕਣ ਵਾਲੀ ਕੋਟਾ ਯੂਨੀਵਰਸਿਟੀ ਮੁਆਫੀ ਮੰਗੇ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਰਾਜਸਥਾਨ ਦੇ ਜ਼ਿਲਾ ਗੰਗਾਨਗਰ ਸਥਿਤ ਕੋਟਾ ਯੂਨੀਵਰਸਿਟੀ ਵਿਖੇ Makkarਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਗਵਿੰਦਰ ਸਿੰਘ ਨੂੰ ਆਰ ਐਮ ਪੀ ਦੇ ਕੋਰਸ ਵਿਚ ਲਿਖਤੀ ਦਾਖਲਾ ਟੈਸਟ ਦੇਣ ਮੌਕੇ ਸਿਰੀ ਸਾਹਿਬ ਉਤਾਰਨ ਦੇ ਹੁਕਮ ਦੇਣ ਦੀ ਸਖਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਅੰਮ੍ਰਿਤਧਾਰੀ ਸਿੰਘਾਂ ਨੂੰ ਪੰਜ ਕਕਾਰ ਬਖਸ਼ਿਸ਼ ਕੀਤੇ ਗਏ ਸਨ ਜਿਨ੍ਹਾਂ ’ਚੋਂ ਸਿਰੀ ਸਾਹਿਬ ਪ੍ਰਮੁੱਖ ਕਕਾਰ ਹੈ। ਹਰ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਪਹਿਣ ਕੇ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਸਰੀਰ ਨਾਲੋਂ ਅਲੱਗ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਧਾਰਨ ਕਰਨ ਦੀ ਪੂਰਨ ਆਜ਼ਾਦੀ ਹੈ ਪਰ ਭਾਰਤ ਅੰਦਰ ਸਿੱਖਾਂ ਨਾਲ ਗੁਲਾਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਾ ਯੂਨੀਵਰਸਿਟੀ ਵੱਲੋਂ ਅਜਿਹੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿਚ ਬੈਠੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਕੋਟਾ ਯੂਨੀਵਰਸਿਟੀ ਦੇ ਪ੍ਰਬੰਧਕ ਆਪਣੇ ਇਸ ਔਰਗਾਸ਼ਾਹੀ ਵਾਲੇ ਫੁਰਮਾਨ ਲਈ ਮੁਆਫੀ ਮੰਗਣ ਅਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਗਵਿੰਦਰ ਸਿੰਘ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਉਸ ਦਾ ਦਾਖ਼ਲਾ ਟੈਸਟ ਲੈਣ ਲਈ ਢੁੱਕਵੇਂ ਪ੍ਰਬੰਧ ਕਰਨ ਨਹੀਂ ਤਾਂ ਕੋਟਾ ਯੂਨੀਵਰਸਿਟੀ ਦੇ ਪ੍ਰਬੰਧਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

468 ad