‘ਆਪ’ ਦੀ ਦੁਸ਼ਮਣ ‘ਆਪ’ ਹੀ ਹੈ- ਸੁਖਬੀਰ ਬਾਦਲ

ਅੰਮ੍ਰਿਤਸਰ- ਪੰਜਾਬ ਦੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ sukhaਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਸੀ। ਸ੍ਰੀ ਹਰਿਮੰਦਰ ਸਾਹਿਬ ’ਚ ਉਨ੍ਹਾਂ ਨੇ ਰੱਖਵਾਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਾਲ ਹੀ ਨਵੇਂ ਰੱਖਵਾਏ ਗਏ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਕੀਤੀ। 
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਦੀਆਂ 2 ਸੀਟਾਂ ’ਤੇ ਹੋ ਰਹੀਆਂ ਜ਼ਿਮਨੀ ਚੋਣਾਂ ’ਤੇ ਉਨ੍ਹਾਂ ਦੀ ਪਾਰਟੀ ਚੋਣਾਂ ਲੜ ਰਹੀ ਹੈ। ਪੱਤਰਕਾਰਾਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਸੀਟ ’ਤੇ ਆਮ ਆਦਮੀ ਪਾਰਟੀ ਵੱਲੋਂ ਉਤਾਰੇ ਗਏ ਨਵੇਂ ਉਮੀਦਵਾਰ  ਬਾਰੇ ਕੁਝ ਨਹੀਂ ਜਾਣਦੇ ਪਰ ‘ਆਪ’ ਦੀ ਦੁਸ਼ਮਣ ‘ਆਪ’ ਹੀ ਹੈ।
ਜੋ ਝੂਠੇ ਵਾਅਦੇ ‘ਆਪ’ ਦੀ ਸਰਕਾਰ ਨੇ ਕੀਤੇ ਸਨ ਉਸ ਬਾਰੇ ਜਨਤਾ ਹੁਣ ਜਾਣ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਬੰਗਲਿਆਂ ਦੀ ਮੰਗ ਕਰ ਰਹੇ ਹਨ, ਇਸ ਤੋਂ ਤਾਂ ਇਹ ਸਾਫ ਸਾਬਤ ਹੁੰਦਾ ਹੈ ਕਿ ਇਹ ਆਮ ਆਦਮੀ ਨਹੀਂ ਹਨ, ਇਹ ਖਾਸ ਲੋਕ ਹਨ। ਆਮ ਆਦਮੀ ਕਦੇ ਵੀ ਵੱਡੀਆਂ ਕੋਠੀਆਂ ’ਚ ਨਹੀਂ ਰਹਿੰਦਾ।

468 ad