‘ਆਪ’ ਨੇ ਬਾਦਲ ਨੂੰ ਵੰਗਾਰਿਆ

7

ਚੰਡੀਗੜ੍, 16 ਮਈ ( ਜਗਦੀਸ਼ ਬਾਮਬਾ ) ਪੰਜਾਬ ਸਰਕਾਰ ਸਾਨੂੰ ਧਰਨਾ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਹੈ। ਜੇ ਜਮਹੂਰੀਅਤ ‘ਚ ਰੋਸ ਪ੍ਰਦਰਸ਼ਨ ਕਰਨਾ ਗੁਨਾਹ ਹੈ ਤਾਂ ਅਸੀਂ ਇਹ ਗੁਨਾਹ ਵਾਰ ਵਾਰ ਕਰਾਂਗੇ। ਅਸੀਂ ਚੰਡੀਗੜ੍ਹ ‘ਚ ਹਾਂ ਤੇ ਪੰਜਾਬ ਸਰਕਾਰ ਚਾਹੇ ਤਾਂ ਸਾਨੂੰ ਗ੍ਰਿਫਤਾਰ ਕਰਵਾ ਸਕਦੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਇਹ ਗੱਲ ਕਹੀ ਹੈ। ਭਗਵੰਤ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਧੱਕੇਸ਼ਾਹੀ ਕਰ ਰਹੀ ਹੈ ਪਰ ਅਸੀਂ ਡਰਦੇ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਘਰਾਂ ‘ਚ ਹਾਂ ਤੇ ਸਰਕਾਰ ਜਦੋਂ ਚਾਹੇ ਸਾਨੂੰ ਗ੍ਰਿਫਤਾਰ ਕਰ ਸਕਦੀ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਲੋਕਾਂ ਲਈ ਪੂਰੀ ਤਰ੍ਹਾਂ ਖੁੱਲ੍ਹੇ ਹੋਏ ਹਨ। ਇਸ ਲਈ ਕਿਸੇ ਵੀ ਪਾਰਟੀ ਦਾ ਆਗੂ ਪੰਜਾਬ ਦੇ ਵਿਕਾਸ ਤੇ ਪੰਜਾਬੀਆਂ ਦੀ ਭਲਾਈ ਲਈ ਕਿਸੇ ਸਮੇਂ ਵੀ ਉਨ੍ਹਾਂ ਨਾਲ ਆ ਕੇ ਵਿਚਾਰ ਵਟਾਂਦਰਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਦੂਸਰੀਆਂ ਧਿਰਾਂ ਨਾਲ ਗੱਲਬਾਤ ਨੂੰ ਪਹਿਲ ਦਿੰਦੇ ਹਨ ਤੇ ਚੌਵੀ ਘੰਟੇ ਲੋਕਾਂ ਲਈ ਉਪਲੱਬਧ ਰਹਿੰਦੇ ਹਨ ਜਿਸ ਕਰਕੇ ਕੋਠੀ ਦੇ ਘੇਰਾਓ ਵਰਗਾ ਸੱਦਾ ਬੇਲੋੜਾ, ਤਰਕਹੀਣ ਤੇ ਗੈਰ-ਜਮਹੂਰੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਤੇ ਹੱਲ ਕਰਨ ਦੀ ਕੋਸ਼ਿਸ ਕਰਦੇ ਹਨ।

468 ad

Submit a Comment

Your email address will not be published. Required fields are marked *