ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ

aap vin

ਪੰਜਾਬ ਵਿੱਚ ਲੋਕ ਸਭਾ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਪ੍ਰਾਪਤ ਰੁਝਾਨਾਂ ਨੇ ਵੱਡੀਆਂ  ਅਤੇ ਰਵਾਇਤੀ ਰਾਜਸੀ ਪਾਟੀਆਂ ਦੇ ਆਗੂਆਂ ਨੂੰ ਦੰਦਾਂ ਥੱਲੇ ਜੀਭ ਲੈਣ ਲਈ ਮਜਬੂਰ ਕਰ ਦਿੱਤਾ।

ਸਭ ਤੋਂ ਦਿਲਚਸਪ ਮੁਕਾਬਲਾ ਸੰਗਰੂਰ ਤੋਂ ਵੇਖਣ ਨੂੰ ਮਿਲਿਆ ਜਿਥੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਿਆਸਤ ਵਿੱਚ ਪੂਰੇ ਪਰੋੜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੂੰ ਅਤੇ ਕਾਂਗਰਸ ਪਾਰਟੀ ਦੇ ਮੌਜੂਦਾ ਐਮ. ਪੀ ਵਿਜੈ ਇੰਦਰ ਸਿੰਗਲਾ ਨੂੰ ਨਵੀਂ ਹੋਦ ਵਿੱਚ ਆਈ  ਆਮ ਆਦਮੀ ਪਾਰਟੀ ਦੇ ਉਮੀਦ ਵਾਰ ਅਤੇ ਪੰਜਾਬੀ ਕਮੇਡੀ ਕਿੰਗ ਭਗਵੰਤ ਮਾਨ ਨੇ ਬੂਰੀ ਤਰਾਂ ਪਛਾੜਦਿਆਂ ਹੋਇਆਂ ਵੱਡੀ ਜਿੱਤ ਪ੍ਰਾਪਤ ਕੀਤੀ।

ਭਗਵੰਤ ਮਾਨ ਨੇ ਜਿੱਥੇ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਸੁਖਦੇਵ ਸਿੰਘ ਢੀਂਡਸਾ ਨੂੰ 211721 ਵੋਟਾਂ ਦੇ ਫਰਕ ਨਾਮ ਹਰਾਇਆ ,ਉਸਦੇ ਨਾਲ ਹੀ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਐੱਮ ਪੀ ਵਿਜੈ ਸਿੰਗਲਾ ਦੀ ਜ਼ਮਾਨਤ ਹੀ ਜ਼ਬਤ ਕਰਵਾ ਦਿੱਤੀ ।

ਇਸੇ ਤਰਾਂ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਰੀਦਕੋਟ ਤੋਂ ਚੋਣ ਲੜ ਰਹੇ ਪ੍ਰੋ. ਸਾਧੂ ਸਿੰਘ ਨੇ ਵੀ ਆਪਣੇ  ਨੇੜਲੇ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਪਰਮਜੀਤ  ਕੌਰ ਗੁਲਸ਼ਨ ਨੂੰ ਪੌਣੇ ਦੋ ਲੱਖ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ।

ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਗਾਂਧੀ ਨੇ ਪਟਿਆਲਾ ਲੋਕ ਸਭਾ ਹਲਕਾ ਤਿੰਨ ਵਾਰ ਲਗਾਤਾਰ ਜਿੱਤਣ ਵਾਲੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪਰਨੀਤ ਕੌਰ ਨੂੰ 20000 ਦੇ ਫਰਕ ਨਾਲ ਹਰਾ ਕੇ ਜਿੱਤ ਸਥਾਪਿਤ ਕੀਤੀ।ਲੋਕ ਸਭਾ ਹਲਕਾ ਫਤਹਿਗੜ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਹਰਿੰਦਰ ਸਿੰਘ ਖਾਲਸਾ ਨੇ ਪੰਜਾਹ ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

468 ad