‘ਆਮ ਆਦਮੀ ਪਾਰਟੀ’ ਵਿਚ ਸ਼ਾਮਿਲ ਨਹੀਂ ਹੋ ਰਿਹਾ : ਖਹਿਰਾ

ਜਲੰਧਰ—ਪੰਜਾਬ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੇ ‘ਆਮ ਆਦਮੀ ਪਾਰਟੀ’ ਵਿਚ ਸ਼ਾਮਿਲ ਹੋਣ ਦੀਆਂ Kehraਚੱਲ ਰਹੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸੀ ਹਨ ਅਤੇ ਕਾਂਗਰਸ ‘ਚ ਹੀ ਬਣੇ ਰਹਿਣਗੇ। ਖਹਿਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ‘ਆਮ ਆਦਮੀ ਪਾਰਟੀ’ ਵਲੋਂ ਆਫਰ ਆਇਆ ਸੀ ਕਿ ਉਹ ‘ਆਪ’  ਵਿਚ ਸ਼ਾਮਿਲ ਹੋ ਜਾਣ ਅਤੇ ਉਨ੍ਹਾਂ ਵਲੋਂ ਉਨ੍ਹਾਂ ਨੂੰ ਕਿਸੇ ਵੀ ਸੀਟ ਤੋਂ ਚੋਣ ਲੜਨ ਦੀ ਵੀ ਪੇਸ਼ਕਸ਼ ਕੀਤੀ ਗਈ ਸੀ। ਕਾਂਗਰਸ ਨੇਤਾ ਨੇ ਕਿਹਾ ਕਿ ‘ਆਮ ਆਦਮੀ ਪਾਰਟੀ’ ਨੂੰ ਭਾਵੇਂ ਇਸ ਸਮੇਂ ਲੋਕ ਸਭਾ ਚੋਣਾਂ ‘ਚ 4 ਸੀਟਾਂ ‘ਤੇ ਜਿੱਤ ਹਾਸਿਲ ਹੋਈ ਹੈ ਪਰ ਛੇਤੀ ਹੀ ਇਹ ਦੁਬਾਰਾ ਦਿੱਲੀ ਅਤੇ ਹੋਰ ਸੂਬਿਆਂ ਵਾਂਗ ਪੱਛੜ ਕੇ ਰਹਿ ਜਾਵੇਗੀ। ਖਹਿਰਾ ਨੇ ਕਿਹਾ ਕਿ ਭਵਿੱਖ ‘ਚ ਉਨ੍ਹਾਂ ਦੀ ਭੂਮਿਕਾ  ਕਾਂਗਰਸ ਪਾਰਟੀ ਦੇ ਜ਼ਿੰਮੇਵਾਰ ਨੇਤਾ ਦੀ ਹੋਵੇਗੀ। ਉਹ ਗੱਠਜੋੜ ਸਰਕਾਰ ਦੀਆਂ ਅਸਫਲਤਾਵਾਂ ਨੂੰ ਜਨਤਾ ਦੇ ਵਿਚਾਲੇ ਲੈ ਜਾਣਗੇ।  ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੁਲਾਰੇ ਦੇ ਅਹੁਦੇ ਤੋਂ ਅਸਤੀਫ਼ਾ ਇਸ ਲਈ ਦਿੱਤਾ ਕਿਉਂਕਿ ਉਹ ਸਮਝਦੇ ਹਨ ਕਿ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

468 ad