ਉੱਤਰ ਪ੍ਰਦੇਸ਼ ‘ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ : ਮਾਇਆਵਤੀ

ਉੱਤਰ ਪ੍ਰਦੇਸ਼ 'ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ : ਮਾਇਆਵਤੀ

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ  ਮਾਇਆਵਤੀ ਨੇ ਉੱਤਰ ਪ੍ਰਦੇਸ਼ ਵਿਚ ਅਮਨ-ਕਾਨੂੰਨ ਦੀ ਅਤਿਅੰਤ ਮਾੜੀ ਹਾਲਤ ਦਾ ਦੋਸ਼ ਲਾਉਂਦਿਆਂ ਕੇਂਦਰ ਸਰਕਾਰ ਕੋਲੋਂ ਉਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਮਾਇਆਵਤੀ ਨੇ ਸੰਸਦ ਭਵਨ ਕੰਪਲੈਕਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂ. ਪੀ. ‘ਚ ਦਿਨੋ-ਦਿਨ ਅਮਨ-ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ। ਉਥੇ ਭਾਜਪਾ ਡਰਾਮੇਬਾਜ਼ੀ ਕਰ ਰਹੀ ਹੈ। ਕੇਂਦਰ ‘ਚ ਭਾਜਪਾ ਨੂੰ ਪੂਰਨ ਬਹੁਮਤ ਹੈ ਪਰ ਉਹ ਯੂ. ਪੀ. ‘ਚ ਅਮਨ-ਕਾਨੂੰਨ ਦੀ ਹਾਲਤ ਸੁਧਾਰਨ ਲਈ ਕੁਝ ਨਹੀਂ ਕਰ ਰਹੀ। ਉਸ ਨੂੰ ਯੂ. ਪੀ. ‘ਚ ਰਾਸ਼ਟਰਪਤੀ ਰਾਜ ਲਾਗੂ ਕਰ ਦੇਣਾ ਚਾਹੀਦਾ ਹੈ।

468 ad