ਔਰਤਾਂ ਲਈ ਨਸ਼ਾ ਮੁਕਤੀ ਕੇਂਦਰ ਨੇ ਭਖਾਈ ਸਿਆਸਤ

25ਅੰਮ੍ਰਿਤਸਰ, 21 ਮਈ ( ਜਗਦੀਸ਼ ਬਾਮਬਾ ) ਅੰਮ੍ਰਿਤਸਰ ਵਿੱਚ ਔਰਤਾਂ ਲਈ ਖੁੱਲ੍ਹ ਰਹੇ ਭਾਰਤ ਦੇ ਪਹਿਲੇ ਮੁੜ ਵਸੇਬਾ ਕੇਂਦਰ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਜਿੱਥੇ ਨਸ਼ਾ ਮੁਕਤੀ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਡਾਕਟਰ ਜੇ.ਪੀ.ਐਸ. ਭਾਟੀਆ ਇਸ ਨੂੰ ਵਧੀਆ ਕਦਮ ਦੱਸ ਰਹੇ ਹਨ, ਉੱਥੇ ਹੀ ਸਿਆਸੀ ਪਾਰਟੀਆਂ ਇਸ ਨੂੰ ਸ਼ਰਮਨਾਕ ਕਰਾਰ ਦੇ ਰਹੇ ਹਨ।ਅੱਜ ਆਮ ਆਦਮੀ ਪਾਰਟੀ ਦੇ ਸਾਂਸਦ ਭਵੰਤ ਮਾਨ ਨੇ ਇਸ ਕੇਂਦਰ ਦੇ ਖੁੱਲ੍ਹਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਤੇ ਖਾਸਕਰ ਬਿਕਰਮ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਇੰਨੇ ਪੈਰ ਪਸਾਰ ਚੁੱਕਾ ਹੈ ਕਿ ਪੰਜਾਬ ਦੀਆਂ ਧੀਆਂ ਤੇ ਮੁਟਿਆਰਾਂ ਵੀ ਇਸ ਦਲਦਲ ਵਿੱਚ ਫਸ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਇਨ੍ਹਾਂ ਲੀਡਰਾਂ ਨੂੰ ਸ਼ਾਇਦ ਪੰਜਾਬ ਦੀ ਅਸਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਨ ਵਾਲੇ ਡਾਕਟਰ ਜੇ.ਪੀ.ਐਸ. ਭਾਟੀਆ ਵੱਲੋਂ ਅੰਮ੍ਰਿਤਸਰ ਵਿੱਚ ਔਰਤਾਂ ਲਈ ਮੁੜ ਵਸੇਬਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਨੀ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਾਕਟਰ ਭਾਟੀਆ ਨਸ਼ੇ ਦੀ ਦਲਦਲ ਵਿੱਚ ਫਸੇ ਕਈ ਨੌਜਵਾਨਾਂ ਦਾ ਇਸ ਨਸ਼ਾ ਮੁਕਤੀ ਕੇਂਦਰ ਰਾਹੀਂ ਇਲਾਜ ਕਰ ਚੁੱਕੇ ਹਨ। ਉਨ੍ਹਾਂ ਮੁਤਾਬਕ ਉਨ੍ਹਾਂ ਵੱਲੋਂ ਲੜਕੀਆਂ ਤੇ ਔਰਤਾਂ ਲਈ ਸ਼ੁਰੂ ਕੀਤੀ ਗਈ ਇਹ ਪਹਿਲ ਵੀ ਪੰਜਾਬ ਦੇ ਲੋਕਾਂ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।

468 ad

Submit a Comment

Your email address will not be published. Required fields are marked *