ਕਰਜ਼ਾ ਨਾ ਮੋੜ ਸਕਣ ਤੋਂ ਪ੍ਰੇਸ਼ਾਨ ਕਿਸਾਨ ਨੇ ਨਹਿਰ ”ਚ ਮਾਰੀ ਛਾਲ

3ਘੱਲ ਖੁਰਦ, 04 ਮਈ ( ਜਗਦੀਸ਼ ਬਾਮਬਾ ) ਕਿਸਾਨਾਂ ਸਿਰ ਚੜ੍ਹੇ ਲੱਖਾਂ ਰੁਪਏ ਦੇ ਕਰਜ਼ੇ ਉਨ੍ਹਾਂ ਨੂੰ ਹਰ ਰੋਜ਼ ਮੌਤ ਦੇ ਮੂੰਹ ਵਿਚ ਲੈ ਕੇ ਜਾ ਰਹੇ ਹਨ। ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਬਾਲੇ ਵਾਲਾ ਵਿਚ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਨਹਿਰ ਵਿਚ ਛਾਲ ਮਾਰ ਦਿੱਤੀ।ਜਾਣਕਾਰੀ ਅਨੁਸਾਰ ਕਿਸਾਨ ਸੁਰਜੀਤ ਸਿੰਘ (54) ਪੁੱਤਰ ਆਸਾ ਸਿੰਘ ਨਿਵਾਸੀ ਬਾਲੇ ਵਾਲਾ ਨੇ ਮੰਗਲਵਾਰ ਦੇਰ ਰਾਤ ਘੱਲ ਖੁਰਦ ਜੌੜੀਆਂ ਨਹਿਰਾਂ ਵਿਚ ਛਾਲ ਮਾਰ ਦਿੱਤੀ। ਕੋਲੋਂ ਲੰਘਦੇ ਰਾਹਗੀਰਾਂ ਨੇ ਇਸਦੀ ਸੂਚਨਾ ਕਿਸਾਨ ਦੇ ਪਰਿਵਾਰ ਅਤੇ ਪੁਲਸ ਨੂੰ ਦਿੱਤੀ।ਮੌਕੇ ‘ਤੇ ਪੁੱਜੀ ਪੁਲਸ ਨੂੰ ਕਿਸਾਨ ਦੇ ਲੜਕੇ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੁਰਜੀਤ ਸਿੰਘ ਦੇ ਸਿਰ ‘ਤੇ ਕਰੀਬ 30 ਲੱਖ ਰੁਪਏ ਕਰਜ਼ਾ ਸੀ। ਹਾਲਾਂਕਿ ਉਨ੍ਹਾਂ ਕੋਲ ਦੋ ਕਿੱਲੇ ਜ਼ਮੀਨ ਹੈ ਪਰ ਉਸ ਨਾਲ ਪਰਿਵਾਰ ਦਾ ਗੁਜ਼ਾਰਾ ਹੀ ਮੁਸ਼ਕਿਲ ਨਾਲ ਚੱਲਦਾ ਹੈ। ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸਦੇ ਪਿਤਾ ਤੋਂ ਕਰਜ਼ਾ ਮੋੜਿਆ ਨਹੀਂ ਜਾ ਰਿਹਾ ਸੀ, ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਵਿਚ ਉਸਨੇ ਨਹਿਰ ‘ਚ ਛਾਲ ਮਾਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਰਾਜ ਸਿੰਘ ਨੇ ਦੱਸਿਆ ਕਿ ਕਿਸਾਨ ਦੇ ਬੇਟੇ ਗੁਰਜੀਤ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਹਿਰ ਵਿਚੋਂ ਕਿਸਾਨ ਦੀ ਭਾਲ ਕੀਤੀ ਜਾ ਰਹੀ ਹੈ।

468 ad

Submit a Comment

Your email address will not be published. Required fields are marked *