ਕਰਜ਼ੇ ਤੋਂ ਦੁਖੀ ਮਜ਼ਦੂਰ ਵੱਲੋਂ ਖ਼ੁਦਕੁਸ਼ੀ

9ਭਵਾਨੀਗੜ੍, 15 ਮਈ ( ਪੀਡੀ ਬੇਉਰੋ ) ਸ਼ਹਿਰ ਦੇ ਨੇੜਲੇ ਪਿੰਡ ਰਾਮਪੁਰਾ ਵਿਖੇ ਇੱਕ ਮਜ਼ਦੂਰੀ ਕਰਦੇ ਨੌਜਵਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੁੰਦਿਆਂ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਗੁਰਸੇਵਕ ਸਿੰਘ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਘਰ ਵਿਚ ਗ਼ਰੀਬੀ ਹੋਣ ਕਾਰਨ ਗੁਰਸੇਵਕ ਸਿੰਘ ਪਰੇਸ਼ਾਨ ਰਹਿੰਦਾ ਸੀ ਤੇ ਉਸ ਨੇ ਫਾਹਾ ਲੈ ਲਿਆ ਹੈ । ਮੌਕੇ ਤੇ ਪਹੁੰਚੀ ਪੁਲਿਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਤੋਂ ਪਹਿਲਾਂ ਕੱਲ੍ਹ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੰਦੋਹਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਕਿਸਾਨ ਸੁਰਜੀਤ ਸਿੰਘ ਪਾਸ 3 ਏਕੜ ਜ਼ਮੀਨ ਸੀ ਅਤੇ ਫਸਲ ਸਹੀ ਨਾਲ ਹੋਣ ਕਾਰਨ ਉਸ ਉਤੇ ਕਰਜ਼ੇ ਦਾ ਭਾਰ ਲਗਾਤਾਰ ਵਧ ਰਿਹਾ ਸੀ। ਘਰ ਦੀ ਸਥਿਤੀ ਵੀ ਠੀਕ ਨਾ ਹੋਣ ਕਾਰਨ ਸੁਰਜੀਤ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਵੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੁਰਜੀਤ ਸਿੰਘ ਪਸ਼ੂਆਂ ਨੂੰ ਚਾਰੇ ਲਈ ਬਾਹਰ ਲੈ ਗਿਆ ਅਤੇ ਫੋਨ ਕਰਕੇ ਆਪ ਹੀ ਦੱਸ ਦਿੱਤਾ ਕਿ ਉਸ ਨੇ ਕੀਟਨਾਸ਼ਕ ਦਵਾਈ ਨਿਗਲ ਲਈ।

468 ad

Submit a Comment

Your email address will not be published. Required fields are marked *