ਕਾਂਗਰਸ ਦੇ ਵਿਧਾਇਕ ਅਰਵਿੰਦ ਖੰਨਾ ਨੇ ਅਸਤੀਫਾ ਦਿੱਤਾ

ਸੰਗਰੂਰ- ਧੁਰੀ ਤੋਂ ਕਾਂਗਰਸ ਦੇ ਵਿਧਾਇਕ ਅਰਵਿੰਦ ਖੰਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਚਾ ਹੈ ਕਿ ਅਰਵਿੰਦ ਖੰਨਾ Arvind Khannaਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਅਰਵਿੰਦ ਖੰਨਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ‘ਚ ਸ਼ੁਮਾਰ ਸਨ। ਲੋਕ ਸਭਾ ਚੋਣਾਂ ਦੌਰਾਨ ਵੀ ਇਹ ਚਰਚਾ ਨਿਕਲੀ ਸੀ ਕਿ ਅਰਵਿੰਦ ਖੰਨਾ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ। ਹੁਣ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਦੋ ਦਿਨ ਪਹਿਲਾਂ ਅਰਵਿੰਦ ਖੰਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਖੰਨਾ ਦੇ ਇਸ ਕਦਮ ਤੋਂ ਬਾਅਦ ਧੁਰੀ ਵਿਧਾਨ ਸਭਾ ਸੀਟ ‘ਤੇ ਦੁਬਾਰਾ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਮੋਗਾ ਦੇ ਕਾਂਗਰਸ ਵਿਧਾਇਕ ਜੁਗਿੰਦਰ ਪਾਲ ਜੈਨ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿਵਾ ਕੇ ਅਕਾਲੀ ਦਲ ਵਿਚ ਸ਼ਾਮਲ ਕੀਤਾ ਸੀ ਅਤੇ ਬਾਅਦ ਵਿਚ ਉਹ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਦੀ ਜਿਮਨੀ ਚੋਣ ਲੜੇ ਸਨ ਅਤੇ ਅਕਾਲੀ ਦਲ ਦੀ ਟਿਕਟ ‘ਤੇ ਚੋਣ ਜਿੱਤ ਗਏ ਸਨ।

468 ad