ਕਿਸਾਨਾਂ ਦੇ ਖੁਦਕੁਸ਼ੀ ਮਾਮਲੇ ”ਤੇ ਇਹ ਕਿਹੋ ਜਿਹਾ ਬਿਆਨ ਦੇ ਗਏ ਚੀਮਾ!

7ਚੰਡੀਗੜ੍ਹ,  2 ਮਈ ( ਪੀਡੀ ਬੇਉਰੋ ) ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਅਤੇ ਆੜ੍ਹਤੀਆਂ ਦੇ ਸੂਬਾ ਪ੍ਰਧਾਨ ਰਵਿੰਦਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੇ ਖੁਦਕੁਸ਼ੀ ਮਾਮਲੇ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣੀਆਂ ਗਲਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਇਕ ਪ੍ਰੋਗਰਾਮ ਦੌਰਾਨ ਆੜ੍ਹਤੀਆਂ ਨੂੰ ਸੰਬੋਧਨ ਕਰਦੇ ਹੋਏ ਚੀਮਾ ਨੇ ਕਿਹਾ ਕਿ ਕਿਸਾਨਾਂ ਦੀ ਫਜ਼ੂਲ-ਖਰਚੀ ਹੀ ਉਨ੍ਹਾਂ ਦੀਆਂ ਖੁਦਕੁਸ਼ੀਆਂ ਦਾ ਕਾਰਨ ਬਣ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਵਿਆਹਾਂ ‘ਚ ਵਧ-ਚੜ੍ਹ ਕੇ ਖਰਚਾ ਕਰਦੇ ਹਨ ਅਤੇ ਉਨ੍ਹਾਂ ਦੇ ਬੇਟੇ ਚਿੱਟੇ ਦੀ ਲੱਤ ਲੱਗਣ ਕਾਰਨ ਪੈਸਾ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬੈਂਕ ਵੀ ਕਿਸਾਨਾਂ ਨੂੰ ਥੋੜ੍ਹੀ ਜਿਹੀ ਜ਼ਮੀਨ ‘ਤੇ 10-10 ਲੱਖ ਰੁਪਏ ਦੀ ਲਿਮਟ ਬਣਾ ਕੇ ਕਰਜ਼ਾ ਦੇ ਦਿੰਦੇ ਹਨ ਅਤੇ ਜਦੋਂ ਕਰਜ਼ਾ ਵਾਪਸ ਨਹੀਂ ਹੁੰਦਾ ਤਾਂ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰ ਲੈਂਦੀ ਹੈ, ਜਿਸ ਤੋਂ ਬਾਅਦ ਕਿਸਾਨ ਖੁਦਕੁਸ਼ੀ ਦਾ ਰਾਹ ਚੁਣ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਨੂੰ ਹੱਦ ਤੋਂ ਜ਼ਿਆਦਾ ਕਰਜ਼ਾ ਨਾ ਦੇਣ। ਚੀਮਾ ਨੇ ਤਾਂ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਕਿਸਾਨ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦੇਣਾ ਗਲਤ ਹੈ ਕਿਉਂਕਿ ਇਹ ਸਕੀਮ ਕਿਸਾਨ ਨੂੰ ਖੁਦਕੁਸ਼ੀ ਕਰਨ ਲਈ ਉਕਸਾਉਣ ਦੇ ਬਰਾਬਰ ਹੈ, ਇਸ ਲਈ ਇਹ ਸਕੀਮ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਖੁਦਕੁਸ਼ੀ ਕਰਨ ਤੋਂ ਪਹਿਲਾਂ ਹੀ ਕੋਈ ਵੱਡੀ ਰਾਹਤ ਦੇ ਕੇ ਉਸ ਦੀ ਜ਼ਿੰਦਗੀ ਅਤੇ ਪਰਿਵਾਰ ਨੂੰ ਤਬਾਹ ਹੋਣ ਤੋਂ ਬਚਾ ਲੈਣਾ ਚਾਹੀਦਾ ਹੈ।

 

468 ad

Submit a Comment

Your email address will not be published. Required fields are marked *