ਕਿਸਾਨਾਂ ਨੇ ਕੀਤਾ ਆਰ-ਪਾਰ ਦੀ ਲੜਾਈ ਦਾ ਐਲਾਨ

18ਬਰਨਾਲਾ, 20 ਮਈ ( ਪੀਡੀ ਬੇਉਰੋ ) ਪੰਜਾਬ ਦੇ ਕਿਸਾਨਾਂ ਸਿਰੇ ਚੜ੍ਹੇ ਕਰਜ਼ੇ ਦੀ ਮੁਕਤੀ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸਰਕਾਰ ਨੂੰ ਅੰਤਿਮ ਅਲਟੀਮੇਟਮ ਦੇ ਦਿੱਤਾ ਹੈ। ਕਿਸਾਨ ਯੂਨੀਅਨ ਨੇ ਆਖਿਆ ਹੈ ਕਿ ਜੇਕਰ 25 ਜੁਲਾਈ ਤੱਕ ਸਰਕਾਰ ਨੇ ਕਿਸਾਨ ਖੁਦਕੁਸ਼ੀਆਂ ਤੇ ਕਰਜ਼ੇ ਮੁਆਫ਼ੀ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਹ ਚੰਡੀਗੜ੍ਹ ਵਿੱਚ ਅਣਮਿਥੇ ਸਮੇਂ ਲਈ ਧਰਨਾ ਲਾਉਣਗੇ।
ਇਸ ਦੇ ਨਾਲ ਹੀ ਬਰਨਾਲਾ ਦੇ ਡੀ.ਸੀ. ਦਫ਼ਤਰ ਅੱਗੇ ਚਾਰ ਦਿਨਾਂ ਤੋਂ ਕਿਸਾਨਾਂ ਦਾ ਚੱਲ ਰਿਹਾ ਧਰਨਾ ਵੀ ਸਮਾਪਤ ਹੋ ਗਿਆ ਹੈ। ਇਸ ਧਰਨੇ ਵਿੱਚ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਨੇ ਹਿੱਸਾ ਲਿਆ। ਬੀ.ਕੇ.ਯੂ. ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਆਖਿਆ ਕਿ ਸ਼ਾਹੂਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਨਾਲ ਕਿਸਾਨਾਂ ਦਾ ਬੁਰਾ ਹਾਲ ਹੈ।
ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੰਨਦਾਤਾ ਦੀ ਹਾਲਤ ਦਿਨ ਪ੍ਰਤੀ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਇਸ ਕਰ ਕੇ ਕਿਸਾਨਾਂ ਨੂੰ ਹੁਣ ਸੰਘਰਸ਼ ਲਈ ਤਿਆਰ ਰਹਿਣਾ ਹੋਵੇਗਾ।

468 ad

Submit a Comment

Your email address will not be published. Required fields are marked *