ਕੁਰੂਕਸ਼ੇਤਰ ‘ਚ ਗੁਰਦੁਆਰੇ ‘ਤੇ ਕਬਜ਼ੇ ਦੀ ਕੋਸ਼ਿਸ਼, ਹਾਲਾਤ ਤਣਾਅਪੂਰਨ

ਕੁਰੂਕਸ਼ੇਤਰ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਲੋਕਾਂ ਨੇ ਸ਼ਨੀਵਾਰ ਨੂੰ ਕੁਰੂਕਸ਼ੇਤਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ। ਇਸ Kurkashtraਦੌਰਾਨ ਪੁਲਸ ਨੇ ਸਰਗਰਮੀ ਦਿਖਾਉਂਦੇ ਹੋਏ ਐਸ.ਜੀ.ਪੀ.ਸੀ ਟਾਸਕ ਫੋਰਸ ਅਤੇ ਹਰਿਆਣਾ ਕਮੇਟੀ ਦੇ ਮੈਂਬਰਾਂ ਨਾਲ ਜੁੜੇ ਸਿੱਖਾਂ ਵਿਚਾਲੇ ਹੋਣ ਵਾਲੇ ਟਕਰਾਅ ਨੂੰ ਰੋਕ ਲਿਆ। ਤੁਸੀਂ ਇਨ੍ਹਾਂ ਤਸਵੀਰਾਂ ਵਿਚ ਦੇਖ ਸਕਦੇ ਹੋ ਕਿਵੇਂ ਇਕ ਗਰੁੱਪ ਨਾਲ ਜੁੜੇ ਲੋਕ ਗੁਰਦੁਆਰੇ ਦੀ ਛੱਤ ‘ਤੇ ਖੜ੍ਹੇ ਹਨ ਜਦੋਂ ਕਿ ਦੂਜੇ ਪਾਸੇ ਪੁਲਸ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਲੋਕਾਂ ਵਿਚਾਲੇ ਝੜਪ ਹੋ ਰਹੀ ਹੈ। ਪੁਲਸ ਨਾਲ ਇਸ ਝੜਪ ਤੋਂ ਬਾਅਦ ਝੀਂਡਾ ਗਰੁੱਪ ਨਾਲ ਜੁੜੇ ਲੋਕਾਂ ਨੇ ਪਟਿਆਲਾ ਕੁਰੂਕਸ਼ੇਤਰ ਰੋਡ ਨੂੰ ਜਾਮ ਕਰ ਦਿੱਤਾ। ਉੱਧਰ ਲਾਡਵਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। 
ਹਰਿਆਣਾ ਦੀ ਵੱਖਰੀ ਕਮੇਟੀ ਦੇ ਗਠਨ ਤੋਂ ਬਾਅਦ ਹੀ ਐਸ.ਜੀ.ਪੀ.ਸੀ. ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਗੁਰਦੁਆਰਿਆਂ ‘ਤੇ ਕਬਜ਼ਾ ਬਰਕਰਾਰ ਰੱਖਣ ਨੂੰ ਲੈ ਕੇ ਤਣਾ-ਤਣੀ ਚੱਲ ਰਹੀ ਹੈ ਅਤੇ ਹਰਿਆਣਾ ਦੇ ਅੱਠ ਗੁਰਦੁਆਰਿਆਂ ਨੇ ਐਚ.ਐਸ.ਜੀ.ਪੀ.ਸੀ. ਨੂੰ ਗੁਰਦੁਆਰਿਆਂ ਦੇ ਹਿਸਾਬ ਬਾਰੇ ਜਾਣਕਾਰੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਫਿਲਹਾਲ ਕੁਰੂਕਸ਼ੇਤਰ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਪੁਲਸ ਪੂਰੇ ਘਟਨਾਕ੍ਰਮ ‘ਤੇ ਨਜ਼ਰ ਬਣਾ ਕੇ ਰੱਖ ਰਹੀ ਹੈ।

468 ad