ਕੇਜਰੀਵਾਲ ਸਰਕਾਰ ਦੇ ਫੈਸਲੇ ਖਿਲਾਫ ਡਟੇ ਸਰਨਾ

1ਅੰਮ੍ਰਿਤਸਰ,2 ਮਈ (ਜਗਦੀਸ਼ ਬਾਮਬਾ ) ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਵੀ ਦਿੱਲੀ ਵਿੱਚ ਡੀਜ਼ਲ ਗੱਡੀਆ ਤੇ ਆਟੋ ਰਿਕਸ਼ਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਆਦੇਸ਼ਾਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਹੱਕ ਵਿੱਚ ਹਨ ਪਰ ਕਿਸੇ ਦੀ ਰੋਜੀ ਰੋਟੀ ਨੂੰ ਕਿਸੇ ਵੀ ਕੀਮਤ ‘ਤੇ ਖਤਮ ਨਹੀਂ ਹੋਣ ਦੇਣਗੇ।ਸਰਨਾ ਨੇ ਕਿਹਾ ਕਿ ਦਿੱਲੀ ਵਿੱਚ ਆਟੋ ਰਿਕਸ਼ਾ ਤੇ ਟੈਕਸੀ ਡਰਾਈਵਰ ਵਧੇਰੇ ਕਰਕੇ ਘੱਟ ਗਿਣਤੀ ਸਿੱਖ ਹਨ ਜਿਹੜੇ ਲੰਮੇ ਸਮੇਂ ਤੋਂ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਦਿੱਲੀ ਸਰਕਾਰ ਰਾਜਧਾਨੀ ਨੂੰ ਪ੍ਰਦੂਸ਼ਣ ਮੁਕਤ ਦਾ ਕੇਸ ਸਹੀ ਢੰਗ ਨਾਲ ਪੇਸ਼ ਨਹੀਂ ਕਰ ਸਕੀ। ਸਰਕਾਰ ਵੱਲੋਂ ਸਿੱਖ ਘੱਟ ਗਿਣਤੀ ਸਿੱਖਾਂ ਦੇ ਇਸ ਧੰਦੇ ਨਾਲ ਜੁੜੇ ਹੋਣ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ ਜਾਂਦੀ ਤਾਂ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਦਾਲਤ ਇਸ ਦਾ ਕੋਈ ਸਹੀ ਹੱਲ ਜ਼ਰੂਰ ਲੱਭਦੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਹਾਨੇ ਸਿੱਖਾਂ ਨੂੰ ਕਿਸੇ ਵੀ ਕੀਮਤ ‘ਤੇ ਬਰਬਾਦ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਟੋ ਰਿਕਸ਼ਾ ਤੇ ਟੈਕਸੀਆਂ ਦੇ ਧੰਦੇ ਨਾਲ ਜੁੜੇ ਸਮੂਹ ਵਰਗਾਂ ਦੇ ਲੋਕਾਂ ਨੂੰ ਮੋਹਲਤ ਦੇਵੇ ਤੇ ਉਨ੍ਹਾਂ ਨੂੰ ਸੀ.ਐਨ.ਜੀ. ਵਾਹਨ ਖਰੀਦਣ ਲਈ ਬਿਨਾਂ ਵਿਆਜ ਕਰਜ਼ਾ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਮਸਲੇ ਸੁਲਝਾਉਣ ਲਈ ਹੁੰਦੀਆਂ ਹਨ, ਉਲਝਾਉਣ ਲਈ ਨਹੀਂ ਪਰ ਦਿੱਲੀ ਤੇ ਕੇਂਦਰ ਸਰਕਾਰ ਘੱਟ ਗਿਣਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਰਹੀਆਂ ਜਦੋਂਕਿ ਸਿੱਖਾਂ ਨੇ ਆਜ਼ਾਦੀ ਤੋਂ ਲੈ ਕੇ ਦੇਸ਼ ਦੇ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

468 ad

Submit a Comment

Your email address will not be published. Required fields are marked *