ਕੈਪਟਨ ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਕੀਤਾ ਤੇਜ਼

ਪਟਿਆਲਾ-ਪਟਿਆਲਾ ਜ਼ਿਮਨੀ ਚੋਣਾਂ ‘ਚ ਕਾਂਗਰਸ ਪਾਰਟੀ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਲੜੀ ਅਧੀਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ Amrinderਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਪਟਿਆਲਾ ‘ਚ ਕਈ ਜਗ੍ਹਾ ‘ਤੇ ਰੈਲੀ ਕਰਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ। ਉਨ੍ਹਾਂ ਨੇ ਪਟਿਆਲਾ ਉਪ ਚੋਣਾਂ ‘ਚ ਆਪਣੀ ਜਿੱਤ ਦਾ ਦਾਅਵਾ ਕੀਤਾ।
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਦੇ ਨਾਲ ਹੁਣ ਪਟਿਆਲਾ ਦੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਦੀ ਕਮਾਨ ਖੁਦ ਸੰਭਾਲੀ ਹੈ। ਕੈਪਟਨ ਨੇ ਲੋਕਾਂ ਨੂੰ ਆਪਣੀ ਪਤਨੀ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪਟਿਆਲਾ ‘ਚ ਲੋਕ ਹੁਣ ਅਕਾਲੀ ਅਤੇ ਆਪ ਪਾਰਟੀ ਦੇ ਖਿਲਾਫ ਹਨ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਲੋਕ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਉਣਗੇ।

468 ad