ਕੈਪਟਨ ਨੂੰ ਪੰਜਾਬ ਦੀ ਕਪਤਾਨੀ ਸੋਪਣ ਨਾਲ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ-ਸਰਨਾ

Meeting Photoਨਵੀ ਦਿੱਲੀ 28 ਨਵੰਬਰ:- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੇ ਉਹਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹਨਾਂ ਨੂੰ ਪ੍ਰਧਾਨ ਬਣਾਉਣਾ ਜਿਥੇ ਸਮੇਂ ਦੀ ਲੋੜ ਸੀ ਉਥੇ ਪੰਜਾਬ ਦੇ ਲੋਕ ਵੀ ਕੈਪਟਨ ਦੀ ਕਪਤਾਨੀ ਕਬੂਲਣ ਲਈ ਉਤਾਵਲੇ ਹਨ।
ਸ੍ਰ ਪਰਮਜੀਤ ਸਿੰਘ ਸਰਨਾ ਦੇ ਵਿਦੇਸ਼ ਗਏ ਹੋਣ ਕਾਰਨ ਸ੍ਰ ਹਰਵਿੰਦਰ ਸਿੰਘ ਸਰਨਾ ਤੇ ਸ੍ਰ ਮਨਜੀਤ ਸਿੰਘ ਸਰਨਾ ਕੈਪਟਨ ਨੂੰ ਦਿੱਲੀ ਵਿਖੇ ਵਧਾਈ ਦੇਣ ਪੁੱਜੇ ਜਿਥੇ ਉਹਨਾਂ ਨੇ ਕੈਪਟਨ ਨੂੰ ਇੱਕ ਗੁਲਦਸਤਾ ਭੇਂਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ। ਸ੍ਰ ਹਰਵਿੰਦਰ ਸਿੰਘ ਸਰਨਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਨਵੀ ਰੂਹ ਫੂਕਣ ਲਈ ਕੈਪਟਨ ਪੂਰੀ ਤਰ•ਾ ਸਮੱਰਥ ਹਨ ਤੇ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਧੁਨੰਤਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਲੱਖ ਤੋ ਵੱਧ ਵੋਟਾਂ ਨਾਲ ਹਰਾ ਕੇ ਸਾਬਤ ਕਰਨ ਦਿੱਤਾ ਸੀ ਕਿ ਕੈਪਟਨ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ। ਉਹਨਾਂ ਕਿਹਾ ਕਿ ਕੈਪਟਨ ਦੇ ਪਰਧਾਨ ਬਣਨ ਨਾਲ ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਲੋਕਾਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੈਪਟਨ ਦੇ ਪ੍ਰਧਾਨ ਬਣਨ ਨਾਲ ਲੋਕਾਂ ਨੇ ਖੁਸ਼ੀ ਵਿੱਚ ਆਤਸ਼ਬਾਜੀ ਚਲਾ ਕੇ ਉਹਨਾਂ ਦਾ ਸੁਆਗਤ ਕੀਤਾ ਹੈ।
ਕੈਪਸ਼ਨ ਫੋਟੋ- ਸ੍ਰ ਹਰਵਿੰਦਰ ਸਿੰਘ ਸਰਨਾ ਤੇ ਸ੍ਰ ਮਨਜੀਤ ਸਿੰਘ ਸਰਨਾ ਕੈਪਟਨ ਅਮਰਿੰਦਰ ਸਿੰਘ ਨੂੰ ਗੁਲਦਸਤਾ ਭੇਂਟ ਕਰਕੇ ਉਹਨਾਂ ਨੂੰ ਵਧਾਈ ਦਿੰਦੇ ਹੋਏ।

468 ad

Submit a Comment

Your email address will not be published. Required fields are marked *