ਕੈਪਟਨ ਵੱਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਤਾੜਨਾ !

7ਚੰਡੀਗੜ੍, 14 ਮਈ ( ਪੀਡੀ ਬੇਉਰੋ ) ਕਾਂਗਰਸ ਦੇ ਚੋਣ ਰਣਨੀਤੀ ਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਗਏ ਆਗੂਆਂ ਬੀਰ ਦਵਿੰਦਰ ਸਿੰਘ ਅਤੇ ਜਗਮੀਤ ਸਿੰਘ ਬਰਾੜ ਨਾਲ ਸੁਲਾਹ ਕਰਵਾਉਣ ਦੀ ਕੋਸ਼ਿਸ਼ ਮਹਿੰਗੀ ਪੈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਉੱਤੇ ਪ੍ਰਸ਼ਾਂਤ ਕਿਸ਼ੋਰ ਨੂੰ ਸਖ਼ਤ ਤਾੜਨਾ ਕਰਦਿਆਂ ਚੋਣ ਰਣਨੀਤੀ ਵੱਲ ਧਿਆਨ ਦੇਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦੋਹਾਂ ਆਗੂਆਂ ਨੂੰ ਪਾਰਟੀ ’ਚ ਵਾਪਸ ਲੈਣ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ। ਕੈਪਟਨ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤਿਆਰ ਕਰਨ ਦੇ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨਾਲ ਗੱਲਬਾਤ ਕਰਨ ਲਈ ਪ੍ਰਸ਼ਾਂਤ ਕਿਸ਼ੋਰ ਦੀ ਡਿਊਟੀ ਕਿਸੇ ਨੇ ਨਹੀਂ ਲਾਈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਅਨੁਸ਼ਾਸਨ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਹੋਏਗਾ ਅਤੇ ਜੋ ਵੀ ਇਸ ਦੀ ਉਲੰਘਣਾ ਕਰੇਗਾ, ਉਸ ਨੂੰ ਪਾਰਟੀ ’ਚੋਂ ਬਾਹਰ ਦਾ ਰਾਹ ਦਿਖਾਇਆ ਜਾਏਗਾ।

468 ad

Submit a Comment

Your email address will not be published. Required fields are marked *