ਕੈਪਟਨ 1,04,140 ਵੋਟਾਂ ਨਾਲ ਬਾਜ਼ੀ ਮਾਰ ਗਏ

ਅੰਮ੍ਰਿਤਸਰ-ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਬਾਜ਼ੀ ਮਾਰ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੀਟ Amrinderਤੋਂ ਖੜ੍ਹੇ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਨੂੰ 1,04,140 ਵੋਟਾਂ ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਉਮੀਦਵਾਰਾਂ ਵਿਚਕਾਰ ਕਾਫੀ ਸਮੇਂ ਤੋਂ ਫਸਵਾਂ ਮੁਕਾਬਲਾ ਚੱਲ ਰਿਹਾ ਸੀ ਅਤੇ ਹੁਣ ਇਸ ਮੁਕਾਬਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਰੁਣ ਜੇਤਲੀ ਨੂੰ ਹਰਾ ਕੇ ਅੱਗੇ ਨਿਕਲ ਗਏ ਹਨ। 
ਭਾਰਤੀ ਜਨਤਾ ਪਾਰਟੀ  ਵਲੋਂ ਇਸ ਸੀਟ ‘ਤੇ ਦਿੱਗਜ ਆਗੂ ਅਰੁਣ ਜੇਟਲੀ ਨੂੰ ਮੈਦਾਨ ‘ਚ ਉਤਾਰੇ ਜਾਣ ਤੋਂ ਬਾਅਦ ਕਾਂਗਰਸ ਨੇ ਇਸ ਸੀਟ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ‘ਚ ਉਤਾਰ ਕੇ ਇਸ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਸੀ। ਆਪਣੀ ਜਿੱਤ ਯਕੀਨੀ ਕਰਨ ਲਈ ਅਰੁਣ ਜੇਟਲੀ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਤੋਂ ਵੋਟ ਮੰਗ ਰਹੇ ਸਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਸਰਕਾਰ ਖਿਲਾਫ਼ ਲੋਕਾਂ ਦੇ ਗੁੱਸੇ ਤੋਂ ਫਾਇਦਾ ਹੋਣ ਦੀ ਉਮੀਦ ਦੇ ਨਾਲ-ਨਾਲ ਉਨ੍ਹਾਂ ਦੇ ਸਿੱਖ ਹੋਣ ਦਾ ਫਾਇਦਾ ਮਿਲਣ ਦੀ ਉਮੀਦ ਸੀ। ਹਾਲਾਂਕਿ ਅੰਮ੍ਰਿਤਸਰ ਸੀਟ ‘ਤੇ ਅੱਠ ਵਾਰ ਹਿੰਦੂ ਉਮੀਦਵਾਰ ਜੇਤੂ ਰਿਹਾ ਹੈ।

ਮ੍ਰਿਤਸਰ ‘ਚ ਭਾਵੇਂ ਹੀ 23 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ, ਪਰ ਇਨ੍ਹਾਂ ਵਿਚੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਜ਼ੀ ਮਾਰ ਜਾਣ ਦੇ ਬਾਅਦ ਭਾਜਪਾ ਅਕਾਲੀ ਦਲ ਦੂਜੇ ਨੰਬਰ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਨੰਬਰ ‘ਤੇ ਰਹੀ ਹੈ। ਡਾ. ਦਲਜੀਤ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਣੇ ਸਨ। ਉਨ੍ਹਾਂ ਨੂੰ ਤਕਰੀਬਨ 75 ਹਜ਼ਾਰ ਦੇ ਕਰੀਬ ਵੋਟਾਂ ਪਈਆਂ ਹਨ। ਦਸਵੇਂ ਗੇੜ ਤੱਕ ਅਧਿਕਾਰਿਤ ਤੌਰ ‘ਤੇ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਪੂਰਬੀ ‘ਚ 10288,ਵਿਧਾਨ ਸਭਾ ਹਲਕਾ ਪੱਛਮੀ ‘ਚ 12021, ਵਿਧਾਨ ਸਭਾ ਹਲਕਾ ਉਤਰੀ, ਜਿਸ ਨਾਲ ਉਨ੍ਹਾਂ ਦਾ ਅਸਲ ਵਿਚ ਸਬੰਧ ਸੀ, ਵਿਚੋਂ ਉਨ੍ਹਾਂ ਨੇ 9520, ਵਿਧਾਨ ਸਭਾ ਹਲਕਾ ਦੱਖਣੀ ‘ਚ 13963, ਵਿਧਾਨ ਸਭਾ ਹਲਕਾ ਕੇਂਦਰੀ ‘ਚ 6347 ਜਦੋਂ ਕਿ ਅੰਮ੍ਰਿਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿਚੋਂ ਕੁੱਲ 52139 ਵੋਟਾਂ ਮਿਲੀਆਂ ਹਨ।

ਦਿਹਾਤ ਦੇ ਵਿਧਾਨ ਸਭਾ ਹਲਕਾ ਅਜਨਾਲਾ ‘ਚੋਂ 3613, ਰਾਜਾਸਾਂਸੀ ‘ਚੋਂ 2561, ਅਟਾਰੀ ‘ਚੋਂ 6324, ਮਜੀਠਾ ‘ਚੋਂ 4525 ਜੋ ਦਿਹਾਂਤ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚੋਂ ਕੁਲ 18 ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ ਹਨ। ਉਨ੍ਹਾਂ ਤੋਂ ਸਭ ਤੋਂ ਵੱਧ ਵਿਧਾਨ ਸਭਾ ਹਲਕਾ ਦੱਖਣੀ ਵਿਚ 14 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ ਜਦੋਂ ਕਿ ਸਭ ਤੋਂ ਘੱਟ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਚ 3 ਹਜ਼ਾਰ ਦਾ ਅੰਕੜਾ ਪਾਰ ਨਹੀਂ ਕਰ ਸਕੇ।

468 ad