ਕੈਬਨਿਟ ਮੰਤਰੀ ਮਜੀਠੀਆ ਨੂੰ ਅਦਾਲਤ ਵਲੋਂ ਨੋਟਿਸ ਜਾਰੀ

majithia

ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੋਮਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਪ੍ਰਦੀਪ ਸਿੰਘਲ ਦੀ ਅਦਾਲਤ ਨੇ ਮਜੀਠੀਆ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ 28 ਜੁਲਾਈ ਤਕ ਜਵਾਬ ਤਲਬ ਕੀਤਾ ਹੈ। ਮਜੀਠੀਆ ਵਲੋਂ ਹਾਲ ਹੀ ਵਿਚ ਅੰ੍ਿਰਮਤਸਰ ਵਿਚ ਗੁਰਬਾਣੀ ਦੇ ਸ਼ਬਦਾਂ ਦੀਆਂ ਤੁਕਾਂ ਨਾਲ ਛੇੜਛਾੜ ਕਰਦੇ ਹੋਏ ਲੋਕ ਸਭਾ ਲਈ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਦੇ ਹੱਕ ਵਿਚ ਅੰਮ੍ਰਿਤਸਰ ਵਿਚ ਜਨਤਾ ਤੋਂ ਵੋਟ ਦੀ ਅਪੀਲ ਕੀਤੀ ਸੀ। ਇਸ ਨੂੰ ਲੈ ਕੇ ਕਾਫੀ ਬਵਾਲ ਮਚਿਆ ਸੀ। ਹਾਈਕੋਰਟ ਦੀ ਔਰਤ ਵਕੀਲ ਮਨਦੀਪ ਕੌਰ ਵਲੋਂ ਦਾਇਰ ਪਟੀਸ਼ਨ ਵਿਚ ਮਜੀਠੀਆ ਦੀ ਇਸ ਹਰਕਤ ਨੂੰ ਆਈ. ਪੀ. ਸੀ. ਦੀ ਧਾਰਾ 295-ਏ ਦੀ ਉਲੰਘਣਾ ਦੱਸਦਿਆਂ ਉਨ੍ਹਾਂ ਨੂੰ ਸਜ਼ਾ ਦੇਣ ਤੇ ਅਦਾਲਤ ਵਿਚ ਉਨ੍ਹਾਂ ਵਲੋਂ ਬਿਨਾਂ ਸ਼ਰਤ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮਜੀਠੀਆ ਨੇ ਰਾਜਨੀਤਕ ਲਾਭ ਦੀ ਖਾਤਰ ਦਸਮ ਗ੍ਰੰਥ ਵਿਚ ਗੁਰੂ ਗੋਬਿੰਦ ਸਿੰਘ ਜੀ ਵਲੋਂ ‘ਦੇਹ ਸ਼ਿਵਾ ਬਰ ਮੋਹੇ ਇਹੈ’ ਦੀਆਂ ਪੰਕਤੀਆਂ ਨਾਲ ਛੇੜਛਾੜ ਕਰਦਿਆਂ ਅੰਮ੍ਰਿਤਸਰ ਵਿਚ ਬੀ. ਜੇ. ਪੀ. ਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਲਈ ‘ਅਰੁਣ ਜੇਤਲੀ ਦੀ ਜੀਤ ਕਰੋ’ ਪੰਕਤੀ ਜੋੜ ਦਿੱਤੀ ਸੀ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਪਟੀਸ਼ਨ ਮੁਤਾਬਿਕ ਕਿਸੇ ਵੀ ਵਿਅਕਤੀ ਨੂੰ ਅਸਲ ਸ਼ਬਦ ਤੇ ਗੁਰਬਾਣੀ ਦੀਆਂ ਪੰਕਤੀਆਂ ਨਾਲ ਛੇੜਛਾੜ ਕਰਨ ਦਾ ਹੱਕ ਨਹੀਂ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਹੁਕਮਨਾਮਾ ਜਾਰੀ ਕਰਦਿਆਂ ਮਜੀਠੀਆ ਨੂੰ ਤਨਖਾਹੀਆ (ਧਾਰਮਿਕ ਕਦਾਚਾਰ ਦਾ ਦੋਸ਼ੀ) ਕਰਾਰ ਦੇ ਚੁੱਕਾ ਹੈ।

468 ad