ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਵਾਲੀ ਵਿਦਿਆਰਥਣ ਦੀ ਮੌਤ

ਗੁਰਦਾਸਪੁਰ- ਬੀਤੇ ਦਿਨੀਂ ਗੁਰਦਾਸਪੁਰ ਵਾਸੀ ਜਿਸ ਵਿਦਿਆਰਥਣ ਨੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲਈ ਸੀ ਸ਼ੁੱਕਰਵਾਰ ਨੂੰ ਉਸ ਦੀ ਸਿਵਲ ਹਸਪਤਾਲ ਵਿਚ ਇਲਾਜ ਦੇ Deathਚਲਦੇ ਮੌਤ ਹੋ ਗਈ। ਪੁਲਸ ਨੇ ਮ੍ਰਿਤਕਾਂ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਅਧੀਨ ਕਾਰਵਾਈ ਕਰਕੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।
ਸਿਟੀ ਪੁਲਸ ਸਟੇਸ਼ਨ ਦੇ ਅਨੁਸਾਰ ਸਥਾਨਕ ਰਿਜਨਲ ਕੈਂਪਸ ’ਚ ਐੱਮ.ਸੀ.ਏ ਦੀ ਸਿੱਖਿਆ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਜਸਪ੍ਰੀਤ ਕੌਰ ਨਿਵਾਸੀ ਗੁਰਦਾਸਪੁਰ ਨੇ 29 ਜੁਲਾਈ ਨੂੰ ਆਪਣੇ ਘਰ ’ਚ ਹੀ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ। ਜਸਪ੍ਰੀਤ ਕੌਰ ਨੂੰ ਉਦੋਂ ਗੁਰਦਾਸਪੁਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ , ਪਰ ਸ਼ੁੱਕਰਵਾਰ ਨੂੰ ਉਸ ਦੀ ਇਲਾਜ ਦੇ ਚਲਦੇ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਸਿਟੀ ਪੁਲਸ ਸਟੇਸ਼ਨ ਵਿਚ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

468 ad