ਗੁਰਦਾਸਪੁਰ,15 ਮਈ ( ਪੀਡੀ ਬੇਉਰੋ ) ਸ਼ਨੀਵਾਰ ਦੇਰ ਰਾਤ ਤਿੰਨ ਅਣਪਛਾਤੇ ਵਿਅਕਤੀ ਇੱਕ ਡਰਾਈਵਰ ਨੂੰ ਜ਼ਖਮੀ ਕਰ ਕੇ ਉਸ ਦੀ ਸਵਿਫ਼ਟ ਕਾਰ ਲੈ ਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ। ਪੁਲਿਸ ਨੇ ਅੱਜ ਸਵੇਰੇ ਦੋਵਾਂ ਗੱਡੀਆਂ ਨੂੰ ਬਰਾਮਦ ਕਰ ਲਿਆ ਗਿਆ। ਦੋਵਾਂ ਗੱਡੀਆਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਦੋਸਤਪੁਰ ਪਿੰਡ ਤੋਂ ਬਰਾਮਦ ਕੀਤਾ ਗਿਆ। ਇਸ ਕਰਕੇ ਮਾਮਲਾ ਸ਼ੱਕੀ ਹੈ। ਇਸ ਮੁੱਦੇ ਉਤੇ ਪੁਲਿਸ ਨੇ ਅਜੇ ਤੱਕ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਸੂਮੋ ਸਵਾਰਾਂ ਨੇ ਪਹਿਲਾਂ ਕਾਰ ਨੂੰ ਟੱਕਰ ਮਾਰੀ । ਕਾਰ ਰੁਕਣ ਤੋਂ ਬਾਅਦ ਸੂਮੋ ਸਵਾਰਾਂ ਨੇ ਡਰਾਈਵਰ ਦੀ ਕੁੱਟਮਾਰ ਕੀਤੀ। ਗੰਭੀਰ ਵਿੱਚ ਜ਼ਖਮੀ ਕਰ ਕੇ ਉਸ ਦੀ ਕਾਰ ਲੈ ਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਪੂਰੇ ਇਲਾਕੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।