ਭਾਈ ਬਚਿੱਤਰ ਸਿੰਘ ਸ਼ੌਕੀ ਦੇ ਕਵੀਸ਼ਰੀ ਜੱਥੇ ਨੇ ਹਾਜਰੀਆਂ ਭਰੀਆਂ
ਮਿਲਾਨ ,4 ਮਈ 2016 ( ਪੀਡੀ ਬੇਉਰੋ ) ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਦੋਰਾਨ ਭਾਰੀ ਦੀਵਾਨ ਸਜਾਏ ਗਏ, ਦੀਵਾਨਾ ਦੀ ਅਰੰਭਤਾ ਇਲਾਕੇ ਦੇ ਬੱਚਿਆ ਨੇ ਰਸਭਿੰਨੇ ਕੀਰਤਨ ਨਾਲ ਕੀਤੀ, ਉਪਰੰਤ ਭਾਈ ਦਿਲਬਾਗ ਸਿੰਘ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ। ਉਪਰੰਤ ਭਾਈ ਬਚਿੱਤਰ ਸਿੰਘ ਸ਼ੌਕੀ ਦੇ ਕਵੀਸ਼ਰੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਕਵੀਸ਼ਰੀ ਬਾਰਾ ਰਾਹੀ ਇਤਿਹਾਸ ਸਰਵਣ ਕਰਵਾਇਆ। ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਕਵੀਸ਼ਰੀ ਬਾਰਾ ਦੁਆਰਾ ਗੁਰਬਾਂਣੀ ਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੋਕੇ ਸੁਰਿੰਦਰ ਸਿੰਘ ਪਿਰੋਜ, ਸਤਪਾਲ ਸਿੰਘ ਡੱਡੀਆ, ਅਮਰਜੀਤ ਸਿੰਘ, ਕੁਲਬੀਰ ਸਿੰਘ ਮਿਆਣੀ, ਬਲਜੀਤ ਸਿੰਘ, ਰਵਿੰਦਰ ਸਿੰਘ , ਕਰਨੈਲ ਸਿੰਘ ਘੋੜੇਸ਼ਾਹਵਾਨ, ਲਖਵਿੰਦਰ ਸਿੰਘ ਭੂਲਪੁਰ, ਨਿਸ਼ਾਨ ਸਿੰਘ ਟੋਨੀ, ਸੁਖਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਜਰਨੈਲ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਪੁੱਜੀਆ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।