ਗੁਰਬਾਣੀ ਦੀਆਂ ਤੁਕਾਂ ਨੂੰ ਤੋੜਨ-ਮਰੋੜਨ ਵਾਲਾ ਭਗਵੰਤ ਮਾਨ ਮੰਗੇ ਮੁਆਫੀ : ਸੁਖਬੀਰ

ਗੁਰਬਾਣੀ ਦੀਆਂ ਤੁਕਾਂ ਨੂੰ ਤੋੜਨ-ਮਰੋੜਨ ਵਾਲਾ ਭਗਵੰਤ ਮਾਨ ਮੰਗੇ ਮੁਆਫੀ : ਸੁਖਬੀਰ

21 ਅਗਸਤ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਟਿਆਲਾ ਤੇ ਤਲਵੰਡੀ ਸਾਬੋ ਦੀਆਂ ਜ਼ਿਮਨੀ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੀ ਨਹੀਂ, ਬਲਕਿ ਪੂਰਾ ਭਰੋਸਾ ਹੈ ਕਿ ਦੋਵੇਂ ਹਲਕਿਆਂ ਦੀ ਜਨਤਾ ਇਨ੍ਹਾਂ ਹਲਕਿਆਂ ਦੇ ਹੋਰ ਵਿਕਾਸ ਲਈ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਏਗੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਪਾਰਟੀ ਨਹੀਂ, ਇਕ ਵਾਵਰੌਲਾ ਸੀ, ਜੋ ਹੁਣ ਫੁੱਟ ਚੁੱਕਾ ਹੈ। ਜਿਸ ਪਾਰਟੀ ਦਾ ਪ੍ਰਧਾਨ ਆਪਣੇ ਵਰਕਰਾਂ ਤੋਂ ਜੁੱਤੀ ਪਵਾਉਂਦਾ ਹੋਵੇ, ਉਹ ਆਮ ਆਦਮੀ ਪਾਰਟੀ ਕਿਵੇਂ ਹੋ ਸਕਦੀ ਹੈ। ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਇਸ ਪਾਰਟੀ ਦੇ ਐੱਮ. ਪੀ. ਭਗਵੰਤ ਮਾਨ ਨੇ ਗੁਰਬਾਣੀ ਦੀਆਂ ਤੁਕਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਕੇ ਬੇਅਦਬੀ ਕੀਤੀ ਹੈ, ਜਿਸ ਲਈ ਉਸ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

468 ad