ਗੁਰਮੀਤ ਰਾਮ ਰਹੀਮ ਖਿਲਾਫ ਦਰਜ ਮਾਮਲਾ ਰੱਦ

ਬਠਿੰਡਾ- ਬਠਿੰਡਾ ਦੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਤੇਜਵਿੰਦਰ ਸਿੰਘ ਦੀ ਅਦਾਲਤ ਨੇ ਧਾਰਮਿਕ ਭਾਵਨਾਵਾਂ ਭੜਕਾਊਣ ਦੇ ਮਾਮਲੇ ਵਿਚ ਡੇਰਾ  ਸੌਦਾ ਦੇ ਮੁਖੀ ਗੁਰਮੀਤ ਰਾਮ Dera Saudaਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨਯੋਗ ਅਦਾਲਤ ਨੇ ਇਸ ਸੰਬੰਧ ਵਿਚ 1 ਮਈ 2007 ਨੂੰ ਡੇਰਾ ਮੁਖੀ ਖਿਲਾਫ ਦਾਇਰ ਕੀਤੀ ਗਈ ਐਫ. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿਚ ਚੀਫ ਜੂਡੀਸ਼ਲ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਗਏ ਸੰਮਨ ਦੇ ਚਲਦਿਆਂ ਡੇਰਾ ਮੁਖੀ ਨੇ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਹੋਣਾ ਸੀ ਪਰ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਕੋਲ ਪੁੱਜ ਜਾਣ ਕਾਰਨ ਇਹ ਮਾਮਲਾ ਹੀ ਖਤਮ ਹੋ ਗਿਆ। ਡੇਰਾ ਮੁਖੀ ਦੇ ਵਕੀਲ ਕੇਵਲ ਸਿੰਘ ਬਰਾੜ ਨੇ ਅਦਾਲਤ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ।
ਉੱਧਰ ਦੂਜੇ ਪਾਸੇ ਇਸ ਮਾਮਲੇ ਵਿਚ ਸ਼ਿਕਾਇਤ ਕਰਨ ਵਾਲੇ ਰਜਿੰਦਰ ਸਿੰਘ ਸਿੰਧੂ ਨੇ ਅਦਾਲਤ ਦੇ ਫੈਸਲੇ ਪ੍ਰਤੀ ਨਾ-ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿਚ ਹਾਈਕੋਰਟ ਦਾ ਦਰਵਾਜਾ ਖੜਕਾਉਣਗੇ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪੰਜਾਬ ਪੁਲਸ ਨੇ ਐਫ. ਆਈ. ਆਰ ਨੂੰ ਰੱਦ ਕਰਨ ਲਈ ਅਰਜ਼ੀ ਦਿੱਤੀ ਹੋਈ ਸੀ ਪਰ ਪੁਲਸ ਦੀ ਇਸ ਅਰਜ਼ੀ ਨੂੰ ਹਰਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਸੀ. ਜੇ. ਐਮ. ਦੀ ਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਅਰਜ਼ੀ ‘ਤੇ ਸੁਣਵਾਈ ਕਰਦੇ ਹੀ ਸੀ. ਜੇ. ਐਮ. ਨੇ ਡੇਰਾ ਮੁਖੀ ਨੂੰ 8 ਅਗਸਤ ਨੂੰ ਅਦਾਲਤ ਵਿਚ ਤਲਬ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਡੇਰਾ ਮੁਖੀ ਦੇ ਵਕੀਲ ਪੂਰੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਚਲੇ ਗਏ ਅਤੇ ਇਹ ਕੇਸ ਖਾਰਜ ਹੋ ਗਿਆ।

468 ad