ਜਦੋਂ ਸੀ. ਐੱਮ. ਦੇ ਬੋਲਦਿਆਂ ਹੀ ਸ਼ੁਰੂ ਹੋ ਗਈ ਨਾਅਰੇਬਾਜ਼ੀ

ਸੰਗਰੂਰ- ਇੱਥੋਂ ਦੇ ਸੁਨਾਮ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਲੈ ਕੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਨੌਜਵਾਨਾਂ ਨੇ CMਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਮਾਗਮ ‘ਚ ਮੁੱਖ ਮਹਿਮਾਨ ਦੇ ਤੌਰ ‘ਤੇ ਪੁੱਜੇ ਬਾਦਲ ਨੇ ਜਿਵੇਂ ਹੀ ਮਾਈਕ ‘ਤੇ ਬੋਲਣਾ ਸ਼ੁਰੂ ਕੀਤਾ ਤਾਂ ਉਥੇਂ ਬੈਠੇ ਏ. ਆਈ. ਵਰਕਰ ਯੂਨੀਅਨ ਦੇ ਤਿੰਨ ਮੈਬਰਾਂ ਨੇ ਸੂਬਾ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸਿਵਲ ਵਰਦੀ ‘ਚ ਮੌਜੂਦ ਪੁਲਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਦੇ ਮੂੰਹ ਬੰਦ ਕਰਕੇ ਅਣਪਛਾਤੀ ਥਾਂ ‘ਤੇ ਲੈ ਗਏ। ਕਾਬੂ ਕੀਤੇ ਗਏ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਨੌਕਰੀ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਹਰ ਵੇਲੇ ਉਨ੍ਹਾਂ ਦੀ ਅਣਦੇਖੀ ਕਰਦੀ ਰਹੀ।ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਮੁੱਖ ਮੰਤਰੀ ਦੀ ਰੈਲੀ ਦੌਰਾਨ ਇਸ ਤਰ੍ਹਾਂ ਨਾਅਰੇਬਾਜ਼ੀ ਕੀਤੀ ਗਈ ਹੋਵੇ। ਲੋਕ ਸਭਾ ਚੋਣਾਂ ਦੌਰਾਨ ਫਰੀਦਕੋਟ ਵਿਖੇ ਹੋਈ ਰੈਲੀ ‘ਚ ਇਕ ਵਿਅਕਤੀ ਵਲੋਂ ਸੁਕੀਆਂ ਰੋਟੀਆਂ ਲੈ ਕੇ ਸਰਕਾਰੀ ਕਣਕ ਪ੍ਰਤੀ ਰੋਸ ਪ੍ਰਗਟਾਇਆ ਗਿਆ ਸੀ।

468 ad