ਜਾਣਬੁੱਝ ਕੇ ਹਾਲਾਤ ਖਰਾਬ ਕਰਨਾ ਚਾਹੁੰਦੇ ਨੇ ਝੀਂਡਾ-ਸੁਖਬੀਰ ਬਾਦਲ

ਅੰਮ੍ਰਿਤਸਰ-ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ ‘ਚ ਇਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜਾਣਬੁੱਝ ਕੇ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਝੀਂਡਾ ਗਲਤ ਬਿਆਨ ਦੇ ਰਹੇ ਹਨ। ਸੁਖਬੀਰ ਬਾਦਲ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਦਖਲ ਦੇ ਕੇ ਇਸ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦੀ ਕੋਸ਼ਿਸ਼ ਕਰੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਕਈ ਕੁਰਬਾਨੀਆਂ ਦੇ ਕੇ ਬਣੀ ਐਸ. ਜੀ. ਪੀ. ਸੀ. ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰਿਆਣਾ ‘ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਉਸ ਦੀ ਆੜ ‘ਚ ਗੁਰਦੁਆਰਿਆਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਦੀ ਇਸ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

468 ad