ਢੱਡਰੀਆਂਵਾਲੇ ’ਤੇ ਹਮਲਾ: ਦਮਦਮੀ ਟਕਸਾਲ ਦੇ ਬੰਦਿਆਂ ਦੀ ਸ਼ਮੂਲੀਅਤ ਦੇ ਸਬੂਤ ਮਿਲੇ

2ਹਮਲੇ ਕਾਰਨ ਪੰਜਾਬ ਸਰਕਾਰ ਦੀ ਸਥਿਤੀ ਕਸੂਤੀ
ਅੰਮ੍ਰਿਤਸਰ, 20 ਮਈ ( ਪੀਡੀ ਬੇਉਰੋ ) ਪੁਲੀਸ ਵੱਲੋਂ ਗ੍ਰਿਫ਼ਤਾਰ ਇਕ ਵਿਅਕਤੀ ਵੱਲੋਂ ਹਮਲੇ ’ਚ ਸ਼ਮੂਲੀਅਤ ਕਰਨ ਵਾਲੇ 6 ਤੋਂ ਵੱਧ ਵਿਅਕਤੀਆਂ ਦੀ ਪਛਾਣ ਕੀਤੀ ਹੈ। ਪੁਲੀਸ ਮੁਤਾਬਕ ਹਮਲੇ ’ਚ ਦੋ ਦਰਜਨ ਦੇ ਕਰੀਬ ਵਿਅਕਤੀ ਸ਼ਾਮਲ ਸਨ। ਹੁਣ ਤਕ ਪਛਾਣੇ ਗਏ ਵਿਅਕਤੀ ਦਮਦਮੀ ਟਕਸਾਲ ਵਿੱਚ ਹੀ ਕੰਮ ਕਰਦੇ ਦੱਸੇ ਗਏ ਹਨ ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਘਟਨਾ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸੰਤ ਢੱਡਰੀਆਂ ਵਾਲੇ ਦਰਮਿਆਨ ਛਿੜੀ ‘ਗਰਮ ਬਹਿਸ’ ਦੀ ਉਪਜ ਹੈ ਜਿਸ ਵਿਅਕਤੀ ਨੇ ਪੁਲੀਸ ਕੋਲ ਖ਼ੁਲਾਸੇ ਕੀਤੇ ਹਨ, ਉਹ ਟਕਸਾਲ ’ਚ ਟਰੈਕਟਰ ਚਾਲਕ ਵਜੋਂ ਕੰਮ ਕਰਦਾ ਹੈ ਲੁਧਿਆਣਾ ਦੇ ਧਰਮਪੁਰਾ ਵਾਸੀ ਮਨਜੀਤ ਸਿੰਘ ਨੂੰ ਪੁਲੀਸ ਨੇ ਆਈਪੀਸੀ ਦੀ ਧਾਰਾ 212 (ਅਪਰਾਧੀਆਂ ਨੂੰ ਪਨਾਹ ਦੇਣ) ਅਧੀਨ ਗ੍ਰਿਫ਼ਤਾਰ ਕੀਤਾ ਹੈ, ਜਦਕਿ ਬਾਕੀ ਮੁਲਜ਼ਮਾਂ ਅੰਮ੍ਰਿਤਸਰ ਨੇੜੇ ਮਹਿਤਾ ਲਾਗਲੇ ਪਿੰਡ ਦੇ ਵਾਸੀ ਹਰਦੇਵ ਸਿੰਘ, ਕੋਹਾੜਾ ਸਾਹਨੇਵਾਲ ਰੋਡ ਦੇ ਲਾਗੇ ਪਿੰਡ ਛੰਦੜਾ ਵਾਸੀ ਗਗਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਧਾਰਾ 302, 307 ਅਤੇ ਆਰਮਜ਼ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ 9 ਹੋਰ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲੀਸ ਦੀਆਂ ਛੇ ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਉਹ ਹਮਲਾ ਕਰਨ ਵਾਲੇ ਸਰਗਨਾ ਤਕ ਪਹੁੰਚ ਗਏ ਹਨ ਜਿਸ ਦਾ ਛੇਤੀ ਖ਼ੁਲਾਸਾ ਕੀਤਾ ਜਾਏਗਾ। ਉਨ੍ਹਾਂ ਮੁਤਾਬਕ ਨੌਜਵਾਨਾਂ ਨੇ ਜਜ਼ਬਾਤੀ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨੌਜਵਾਨਾਂ ਦੇ ਪਰਿਵਾਰਾਂ ਨੇ ਮੁਕੰਮਲ ਜਾਂਚ ਮੰਗੀ: ਉਧਰ ਮਨਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਪਤਨੀ ਮਨਿੰਦਰ ਕੌਰ ਨੇ ਦੱਸਿਆ ਕਿ ਮਨਜੀਤ ਸਿੰਘ ਬੇਕਸੂਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਇਹ ਆਖਿਆ ਸੀ ਕਿ ਹਰਦੇਵ ਸਿੰਘ ਬਾਬਾ ਹੈ ਅਤੇ ਉਹ ਦਿੱਲੀ ਤੋਂ ਗੁਰਦੁਆਰੇ ਦੇ ਦਰਸ਼ਨ ਕਰ ਕੇ ਵਾਪਸ ਅੰਮ੍ਰਿਤਸਰ ਆ ਰਿਹਾ ਹੈ। ਇਸ ਕਰ ਕੇ ਉਨ੍ਹਾਂ ਉਸ ਨੂੰ ਘਰ ’ਚ ਪਨਾਹ ਦਿੱਤੀ ਸੀ। ਇਸ ਸਬੰਧ ’ਚ ਮਨਜੀਤ ਸਿੰਘ ਦੇ ਪਰਿਵਾਰ ਵਾਲੇ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਮਿਲੇ ਅਤੇ ਸਾਰੀ ਕਹਾਣੀ ਦੱਸੀ।ਇਸ ਦੌਰਾਨ ਗਗਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਅਤੇ ਜਸਪ੍ਰੀਤ ਸਿੰਘ ਦੀ ਮਾਤਾ ਕੁਲਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕਿਆਂ ਨੂੰ ਤਾਂ ਮੁੰਬਈ ਰਹਿਣ ਵਾਲੇ ਉਨ੍ਹਾਂ ਦੇ ਇਕ ਰਿਸ਼ਤੇਦਾਰ ਦਾ ਫੋਨ ਆਇਆ ਸੀ ਕਿ ਬਾਬਾ ਜੀ ਲਈ ਨਹਿਰ ’ਤੇ ਛਬੀਲ ਲਗਾਈ ਜਾ ਰਹੀ ਹੈ। ਗਗਨਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਹੀ ਬਾਰਵੀਂ ਪਾਸ ਕੀਤੀ ਹੈ ਅਤੇ ਜਸਪ੍ਰੀਤ ਸਿੰਘ ਰਾਹੋਂ ਇਲਾਕੇ ਵਿੱਚ ਮੋਬਾਈਲਾਂ ਦਾ ਕੰਮਾ ਕਰਦਾ ਹੈ। ਦੋਹਾਂ ਨੇ ਮੰਗ ਕੀਤੀ ਕਿ ਮੁਕੰਮਲ ਪੜਤਾਲ ਕਰ ਕੇ ਉਨ੍ਹਾਂ ਦੇ ਮੁੰਡਿਆਂ ਨੂੰ ਫਸਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।ਬਾਬਾ ਹਰਨਾਮ ਸਿੰੰਘ ਧੁੰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਗੱਲ ਕਰਨ ਵਾਲੇ ਗੁਰਜਿੰਦਰ ਸਿੰਘ ਨਾਮੀ ਵਿਅਕਤੀ ਨੇ ਦੱਸਿਆ ਕਿ ਉਹ ਧਾਰਮਿਕ ਸਮਾਗਮਾਂ ’ਚ ਰੁੱਝੇ ਹੋਏ ਹਨ ਇਸ ਕਰਕੇ ਗੱਲਬਾਤ ਸੰਭਵ ਨਹੀਂ ਹੈ। ਇਸ ਵਿਅਕਤੀ ਨੇ ਲੁਧਿਆਣਾ ਦੀ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

468 ad

Submit a Comment

Your email address will not be published. Required fields are marked *