ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮੁਲਜ਼ਮਾਂ ਨੂੰ ਰਿੜਕ ਰਹੀ ਪੁਲਿਸ

11

ਲੁਧਿਆਣਾ, 19 ਮਈ ( ਪੀਡੀ ਬੇਉਰੋ ) ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਕਾਤਲਾਨਾ ਹਮਲੇ ਦੇ ਮੁਲਜ਼ਮਾਂ ਨੂੰ ਪੁਲਿਸ ਨੇ ਰਿਮਾਂਡ ‘ਤੇ ਲਿਆ ਹੈ। ਪੁਲਿਸ ਨੇ ਕੱਲ੍ਹ ਗ੍ਰਿਫ਼ਤਾਰ ਕੀਤੇ 4 ਕਥਿਤ ਦੋਸ਼ੀਆਂ ਨੂੰ ਅੱਜ ਸਵੇਰੇ ਅਦਾਲਤ ‘ਚ ਪੇਸ਼ ਕੀਤਾ ਸੀ। ਅਦਾਲਤ ਵੱਲੋਂ ਇਹਨਾਂ ਸਾਰੇ ਮੁਲਜ਼ਮਾਂ ਦਾ 4 ਦਿਨ ਲਈ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਇਸ ਰਿਮਾਂਡ ਦੌਰਾਨ ਕਾਤਲਾਨਾ ਹਮਲੇ ਪਿੱਛੇ ਦਾ ਸੱਚ ਉਗਲਵਾਉਣ ਤੇ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕੜੀਆਂ ਜੋੜੇਗੀ।ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਕੀਤਾ ਗਿਆ।

ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਲ-ਬਾਲ ਬਚੇ। ਜਦਕਿ ਉਨ੍ਹਾਂ ਦੇ ਇੱਕ ਸਾਥੀ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।ਜਾਣਕਾਰੀ ਮੁਤਾਬਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ਦੇ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਪਿੰਡ ਤੋਂ ਥੋੜਾ ਪਿੱਛੇ ਲਗਾਏ ਗਏ ਲੰਗਰ ਦੇ ਬਹਾਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਰੋਕਿਆ ਗਿਆ। ਜਿਉਂ ਹੀ ਉਹਨਾਂ ਦੀ ਗੱਡੀ ਰੁਕੀ ਤਾਂ ਪਹਿਲਾਂ ਤੋਂ ਘਾਤ ਲਗਾਈ ਬੈਠੇ ਹਮਲਾਵਰਾਂ ਨੇ ਗੋਲੀਆਂ ਵਰਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਦੌਰਾਨ ਉਨ੍ਹਾਂ ਦੀ ਗੱਡੀ ‘ਚ ਮਹਰੇ ਡਰਾਈਵਰ ਨਾਲਦੀ ਸੀਟ ‘ਤੇ ਬੈਠੇ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

468 ad

Submit a Comment

Your email address will not be published. Required fields are marked *