ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ

26ਲੁਧਿਆਣਾ,21 ਮਈ ( ਜਗਦੀਸ਼ ਬਾਮਬਾ ) ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਿਸ ਨੂੰ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਣ ਦੀ ਉਮੀਦ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਲੋਕਾਂ ਗ੍ਰਿਫਤਾਰ ਕਰ ਚੁੱਕੀ ਹੈ।ਇਸ ਮੌਕੇ ਅਦਾਲਤ ਦੇ ਬਾਹਰ ਮੁਲਜ਼ਮਾਂ ਦੇ ਹਮਾਇਤੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਪੁਲਿਸ ਜ਼ਬਰਨ ਦਮਦਮੀ ਟਕਸਾਲ ਨੂੰ ਬਦਨਾਮ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਦੇ ਹੱਕ ਵਿੱਚ ਵੀ ਨਾਅਰੇਬਾਜ਼ੀ ਕੀਤੀ।ਕਾਬਲੇਗੌਰ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਵਾਲ-ਵਾਲ ਬਚ ਗਏ। ਜਦਕਿ ਉਨ੍ਹਾਂ ਦੇ ਇੱਕ ਸਾਥੀ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਹਮਲੇ ਵੇਲੇ ਢੱਡਰੀਆਂ ਵਾਲੇ ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ਦੇ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ।

468 ad

Submit a Comment

Your email address will not be published. Required fields are marked *