ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਵਿਰੋਧ ‘ਚ ਸੜਕਾਂ ‘ਤੇ ਉੱਤਰੇ ਸਿੱਖ

8ਲੁਧਿਆਣਾ, 18 ਮਈ ( ਜਗਦੀਸ਼ ਬਾਮਬਾ ) ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਸ਼ੁਰੂ। ਲੁਧਿਆਣਾ ‘ਚ ਵੱਡੀ ਗਿਣਤੀ ਸਮਰਥਕ ਸੜਕਾਂ ‘ਤੇ ਉੱਤਰੇ। ਹਮਲੇ ‘ਚ ਮਾਰੇ ਗਏ ਸੇਵਾਦਾਰ ਭੁਪਿੰਦਰ ਸਿੰਘ ਦੀ ਲਾਸ਼ ਰੱਖ ਸਮਰਾਲਾ ਚੌਂਕ ‘ਚ ਜਾਮ ਲਗਾਇਆ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਮੰਗ ਹੈ ਕਿ ਇਸ ਹਮਲੇ ਲਈ ਜਿੰਮੇਵਾਰ ਲੋਕਾਂ ਦੀ ਜਲਦ ਗ੍ਰਿਫਤਾਰੀ ਕੀਤੀ ਜਾਵੇ।ਕੱਲ੍ਹ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ਦੇ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਪਿੰਡ ਤੋਂ ਥੋੜਾ ਪਿੱਛੇ ਲਗਾਏ ਗਏ ਲੰਗਰ ਦੇ ਬਹਾਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਰੋਕਿਆ ਗਿਆ। ਜਿਉਂ ਹੀ ਉਹਨਾਂ ਦੀ ਗੱਡੀ ਰੁਕੀ ਤਾਂ ਪਹਿਲਾਂ ਤੋਂ ਘਾਤ ਲਗਾਈ ਬੈਠੇ ਹਮਲਾਵਰਾਂ ਨੇ ਗੋਲੀਆਂ ਵਰਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਦੌਰਾਨ ਉਨ੍ਹਾਂ ਦੀ ਗੱਡੀ ‘ਚ ਮੂਹਰੇ ਡਰਾਈਵਰ ਨਾਲਦੀ ਸੀਟ ‘ਤੇ ਬੈਠੇ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।ਹਮਲੇ ਦੀ ਜਾਣਕਾਰੀ ਮਿਲਦਿਆਂ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪਰ ਉਦੋਂ ਤੱਕ ਹਮਲਾਵਰ ਫਰਾਰ ਹੋ ਚੁੱਕੇ ਸਨ। ਪੁਲਿਸ ਨੇ ਬਾਬਾ ਰਣਜੀਤ ਸਿੰਘ ਨੂੰ ਤੁਰੰਤ ਸੁਰੱਖਿਆ ਘੇਰੇ ‘ਚ ਲੈ ਲਿਆ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪਰ ਫਿਲਹਾਲ ਇਹਨਾਂ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

468 ad

Submit a Comment

Your email address will not be published. Required fields are marked *