ਤਲਵੰਡੀ ਸਾਬੋ ਤੋਂ ਬਾਦਲ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋਵੇਗੀ: ਬਾਜਵਾ

ਰਾਮਾਂ ਮੰਡੀ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ Bajwaਦੀ ਅਗਵਾਈ ਵਾਲੀ ਭ੍ਰਿਸ਼ਟ, ਨਾਕਾਬਿਲ ਤੇ ਲੋਕ ਵਿਰੋਧੀ ਅਕਾਲੀ-ਭਾਜਪਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋਵੇਗੀ। ਇਸੇ ਤਰ੍ਹਾਂ ਪਾਰਟੀ ਪਟਿਆਲਾ ‘ਚ ਜਿੱਤ ਦਾ ਸਿਲਸਿਲਾ ਜਾਰੀ ਰੱਖੇਗੀ। ਉਨ੍ਹਾਂ ਨੇ ਲੋਕਾਂ ਨੂੰ ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਕਰਾਰੀ ਹਾਰ ਦੇਣ ਲਈ ਕਿਹਾ, ਜਿਸਦੇ ਕਾਂਗਰਸ ਤੋਂ ਭਗੌੜਾ ਹੋ ਕੇ ਅਕਾਲੀ ਦਲ ‘ਚ ਸ਼ਾਮਿਲ ਹੋਣ ਕਾਰਨ ਇਹ ਜ਼ਿਮਨੀ ਚੋਣ ਕਰਵਾਉਣੀਆਂ ਪੈ ਰਹੀਆਂ ਹਨ।
ਉਨ੍ਹਾਂ ਲੋਕਾਂ ਨੂੰ ਕਾਂਗਰਸ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਜੇਤੂ ਬਣਾਉਣ ਦੀ ਅਪੀਲ ਕੀਤੀ। ਉਹ ਸਿੱਖਾਂ ਦੇ ਪੰਜਵੇਂ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਜੱਸੀ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਮਾਂ ਬਦਲਾਅ ਲਈ ਵੋਟ ਦੇਣ ਦਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਲੋਕ ਨਾ ਸਿਰਫ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਤੋਂ ਤੰਗ ਆ ਚੁੱਕੇ ਹਨ, ਬਲਕਿ ਇਸ ਸ਼ਾਸਨ ਖਿਲਾਫ ਗੁੱਸੇ ਨਾਲ ਭਰੇ ਹੋਏ ਹਨ, ਜਿਸਦਾ ਸਬੂਤ ਲੋਕ ਸਭਾ ਚੋਣਾਂ ਦੌਰਾਨ ਮਿਲਿਆ ਹੈ।
ਉਨ੍ਹਾਂ ਅਕਾਲੀਆਂ ਦਲ ਵਿਰੁੱਧ ਬੋਲਿਆਂ ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਜਿਵੇਂ ਸ਼ਗਨ ਸਕੀਮ, ਵਿਦਿਆਰਥੀਆਂ ਨੂੰ ਲੈਪਟਾਪ, 1000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਤੇ ਬੁਢਾਪਾ ਪੈਨਸ਼ਨ ‘ਚ ਵਾਧੇ ਵਰਗੇ ਪੂਰੇ ਕਰਨ ‘ਚ ਫੇਲ੍ਹ ਰਹੀ ਬਾਦਲ ਸਰਕਾਰ ਦੀ ਨਿੰਦਾ ਕੀਤੀ।

468 ad