ਤਲਵੰਡੀ ਸਾਬੋ ਦੀ ਜ਼ਿਮਨੀ ਚੋਣ ਲਈ ਕੁੱਲ 7 ਉਮੀਦਵਾਰ ਚੋਣ ਮੈਦਾਨ ‘ਚ

ਤਲਵੰਡੀ ਸਾਬੋ- ਵਿਧਾਨ ਸਭਾ ਹਲਕਾ-94 ਤਲਵੰਡੀ ਸਾਬੋ ‘ਚ 21 ਅਗਸਤ 2014 ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ 7 ਉਮੀਦਵਾਰ ਮੈਦਾਨ ‘ਚ ਹਨ। ਰਿਟਰਨਿੰਗ Electionਅਫਸਰ ਸਕੱਤਰ ਸਿੰਘ ਬੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਬੁੱਧਵਾਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਸੀ ਪਰ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਗਏ ਜਿਸ ਕਰਕੇ ਹੁਣ ਇਸ ਜ਼ਿਮਨੀ ਚੋਣ ਲਈ 7 ਉਮੀਦਵਾਰ ਚੋਣ ਮੈਦਾਨ ‘ਚ ਹਨ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜੀਤਮਹਿੰਦਰ ਸਿੰਘ ਸਿੱਧੂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਜੋਂ ਹਰਮਿੰਦਰ ਸਿੰਘ ਜੱਸੀ, ਆਮ ਆਦਮੀ ਪਾਰਟੀ ਪਾਸੋਂ ਬਲਜਿੰਦਰ ਕੌਰ ਅਤੇ ਪੰਜਾਬ ਲੇਬਰ ਪਾਰਟੀ ਵਲੋਂ ਮੱਖਣ ਸਿੰਘ ਜਦੋਂ ਕਿ ਆਜ਼ਾਦ ਉਮੀਦਵਾਰਾਂ ਵਜੋਂ ਬਲਕਾਰ ਸਿੰਘ, ਬਲਵਿੰਦਰ ਸਿੰਘ ਅਤੇ ਭਾਈ ਭਰਪੂਰ ਸਿੰਘ ਚੋਣ ਮੈਦਾਨ ਵਿਚ ਹਨ। ਬੱਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹੱਥ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਤੱਕੜੀ, ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਝਾੜੂ, ਪੰਜਾਬ ਲੇਬਰ ਪਾਰਟੀ ਦੇ ਉਮੀਦਵਾਰ ਨੂੰ ਪਤੰਗ ਦੇ ਚੋਣ ਨਿਸ਼ਾਨ ਅਲਾਟ ਹੋਏ ਹਨ ਜਦੋਂਕਿ ਆਜ਼ਾਦ ਉਮੀਦਵਾਰਾਂ ਵਿਚੋਂ ਬਲਕਾਰ ਸਿੰਘ ਨੂੰ ਬਾਲਟੀ, ਬਲਵਿੰਦਰ ਸਿੰਘ ਨੂੰ ਮੰਜਾ ਅਤੇ ਭਾਈ ਭਰਪੂਰ ਸਿੰਘ ਨੂੰ ਬੈਟਰੀ ਟਾਰਚ ਦਾ ਚੋਣ ਨਿਸ਼ਾਨ ਅਲਾਟ ਹੋਇਆ ਹੈ।

 

468 ad