ਤੇ ਹੁਣ ਸੁਖਬੀਰ ਬਾਦਲ ਦੀ ਯੂ.ਪੀ. ‘ਤੇ ਅੱਖ

2ਚੰਡੀਗੜ੍ਹ, 2 ਮਈ ( ਜਗਦੀਸ਼ ਬਾਮਬਾ ) ਉੱਤਰ ਪ੍ਰਦੇਸ ਵਿੱਚ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 35 ਤੋਂ 40 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਯੂ.ਪੀ. ਚੋਣਾਂ ਲਈ ਬਣੀ ਕਮੇਟੀ ‘ਚ ਪ੍ਰੇਮ ਸਿੰਘ ਚੰਦੂਮਜਾਰਾ, ਬਲਵਿੰਦਰ ਸਿੰਘ ਭੂੰਦੜ, ਮਨਜੀਤ ਸਿੰਘ, ਅਵਤਾਰ ਸਿੰਘ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਯੂ.ਪੀ. ‘ਚ ਪੰਜਾਬੀਆਂ ਦੀ ਵੱਡੀ ਗਿਣਤੀ ਹੋਣ ਕਰਕੇ ਪਾਰਟੀ ਨੇ ਇਨ੍ਹਾਂ 35-40 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਲਿਆ ਹੈ। ਇਨਾਂ ਹਲਕਿਆਂ ‘ਤੇ ਅਕਾਲੀ ਦਲ ਨੂੰ ਬਿਹਤਰ ਨਤੀਜਿਆਂ ਦੀ ਆਸ ਹੈ। ਉਨ੍ਹਾਂ ਕਿਹਾ ਕਿ ਯੂ.ਪੀ. ਵਿਧਾਨ ਸਭਾ ਵਿੱਚ ‘ਚ ਪੰਜਾਬੀਆਂ ਦੀ ਨੁਮਾਇੰਦਗੀ ਨਾ ਹੋਣ ਕਾਰਨ ਇਨ੍ਹਾਂ ਨੂੰ ਰਾਜ ਵਿੱਚ ਕਾਫੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਰਕੇ ਅਕਾਲੀ ਦਲ ਨੇ ਉੱਤਰ ਪ੍ਰਦੇਸ ਦੇ ਪੰਜਾਬੀਆਂ ਦੀਆਂ ਇੱਛਾਵਾਂ ਦੀ ਪੂਰਤੀ ਲਈ ਆਪਣੇ ਚੋਣ ਨਿਸ਼ਾਨ ‘ਤੇ 35 ਸੀਟਾਂ ਲੜਨ ਦਾ ਫੈਸਲਾ ਲਿਆ ਹੈ।

ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ ਵਿੱਚ ਇਨ੍ਹਾਂ ਹਲਕਿਆਂ ‘ਤੇ ਚੋਣ ਪ੍ਰਚਾਰ ਨੂੰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਅਕਾਲੀ ਦਲ ਦੇ ਚੋਣ ਦਰਸ਼ਕਾਂ ਦੀ ਨਿਯੁਕਤੀ ਕੀਤੀ ਜਾਵੇਗੀ ਤੇ ਇਨ੍ਹਾਂ ਚੋਣਾਂ ਲਈ ਪਾਰਟੀ ਰਣਨੀਤੀ ਤੇ ਚੋਣ ਏਜੰਡਾ ਵੀ ਤੈਅ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਪਾਰਟੀ ਦੀ ਪੱਛਮੀ ਬੰਗਾਲ, ਮਹਾਰਾਸ਼ਟਰ, ਮੱਧ ਪ੍ਰਦੇਸ, ਅਸਾਮ, ਬਿਹਾਰ ਤੇ ਛੱਤੀਸਗੜ੍ਹ’ਚ ਵੀ ਚੋਣਾਂ ਲੜਨ ਦਾ ਮਨ ਬਣਾ ਰਹੀ ਹੈ।

468 ad

Submit a Comment

Your email address will not be published. Required fields are marked *