ਦੰਗਾਕਾਰੀਆਂ ਨੂੰ ਵੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ

ਦੰਗਾਕਾਰੀਆਂ ਨੂੰ ਵੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ

ਆਸਾਮ ਦੇ ਬੋਡੋਲੈਂਡ ਖ਼ੁਦਮੁਖਤਿਆਰੀ ਜ਼ਿਲਿਆਂ ਦੇ ਦੂਰ-ਦਰਾਜ ਦੇ ਖੇਤਰਾਂ ‘ਚ ਬੀਤੇ 36 ਘੰਟਿਆਂ ਦੌਰਾਨ ਵਾਪਰੀਆਂ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ‘ਚ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਸ਼ਨੀਵਾਰ ਰਾਤ ਦੇਰ ਗਏ ਤਕ 32 ਹੋ ਗਈ ਸੀ। 
ਬੋਡੋਲੈਂਡ ਦੇ ਸਭ ਖੇਤਰਾਂ ‘ਚ ਅਣਮਿੱਥੇ ਸਮੇਂ ਲਈ ਕਰਫਿਊ ਸ਼ਨੀਵਾਰ ਵੀ ਜਾਰੀ ਰਿਹਾ। ਵਧੇਰੇ ਹਿੰਸਾ ਪ੍ਰਭਾਵਿਤ ਖੇਤਰਾਂ ‘ਚ ਦੰਗਾਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। 


ਕਿਉਂ ਹੋਈ ਹਿੰਸਾ : ਦੱਸਿਆ ਜਾ ਰਿਹਾ ਹੈ ਕਿ ਆਪਣੇ ਉਮੀਦਵਾਰ ਨੂੰ ਵੋਟ ਨਾ ਦੇਣ ਤੋਂ ਨਾਰਾਜ਼ ਬੋਡੋ ਅੱਤਵਾਦੀਆਂ ਨੇ ਇਨ੍ਹਾਂ ਵਿਅਕਤੀਆਂ ਦੀ ਹੱਤਿਆ ਕੀਤੀ। ਹਮਲੇ ਮਗਰੋਂ ਹਾਲਾਤ ਵਿਗੜਦੀ ਦੇਖ ਕੇ ਪ੍ਰਸ਼ਾਸਨ ਨੇ ਫੌਜ ਬੁਲਾਈ।
ਪ੍ਰਭਾਵਿਤ ਇਲਾਕਿਆਂ ‘ਚ ਸ਼ਾਮ 6 ਵਜੇ ਤੋਂ ਸਵੇਰ 4 ਵਜੇ ਤਕ ਕਰਫਿਊ ਲਗਾ ਦਿੱਤਾ ਗਿਆ। ਦੰਗਾਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਫੌਜ ਨੇ ਫਲੈਗ ਮਾਰਚ ਵੀ ਕੀਤਾ ਹੈ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸ਼ਨੀਵਾਰ ਨੂੰ ਤਰੁਨ ਗੋਗੋਈ ਨਾਲ ਗੱਲਬਾਤ ਕਰਕੇ ਹਾਲਾਤ ਦੀ ਜਾਣਕਾਰੀ ਲਈ।
ਮਰਨ ਵਾਲਿਆਂ ‘ਚ ਸਾਰੇ ਬੰਗਲਾਦੇਸ਼ੀ ਮੁਸਲਮਾਨ : ਆਈ. ਸੀ. ਐੱਸ. ਐੱਨ. ਸਿੰਘ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਐੱਨ.ਡੀ. ਐੱਫ. ਡੀ. -ਐੱਸ. ਦੇ ਲਗਭਗ 40 ਹਥਿਆਰਬੰਦ ਵਿਅਕਤੀਆਂ ਨੇ ਸ਼ੁੱਕਰਵਾਰ ਤੜਕੇ ਕੋਕਰਾਝਾੜ ਦੇ ਬਾਲਾਪਾਰ ਪਿੰਡ ‘ਚ ਕੁਝ ਘਰਾਂ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਵੀਰਵਾਰ ਦੇਰ ਰਾਤ ਗੁਆਂਢੀ ਜ਼ਿਲੇ ਬਕਸਾ  ‘ਚ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਹਮਲੇ ‘ਚ 14 ਵਿਅਕਤੀ ਗੰਭੀਰ ਤੌਰ ‘ਤੇ ਜ਼ਖਮੀ ਹੋਏ ਹਨ। ਮਰਨ ਵਾਲਿਆਂ ‘ਚ ਸਾਰੇ ਬੰਗਲਾਦੇਸ਼ੀ ਮੁਸਲਮਾਨ ਹਨ। ਅੱਤਵਾਦੀਆਂ ਨੇ ਘੱਟ ਗਿਣਤੀ ਭਾਈਚਾਰੇ ਦੇ 14 ਘਰਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ।


ਮਨਮੋਹਨ ਵਲੋਂ ਮਦਦ ਦੇ ਨਿਰਦੇਸ਼ : ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਹਿੰਸਾ ਪ੍ਰਭਾਵਿਤ ਖੇਤਰਾਂ ‘ਚ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਮਨਮੋਹਨ ਸਿੰਘ ਨੇ ਕੈਬਨਿਟ ਸਕੱਤਰ ਅਜੀਤ ਸੇਠ ਨਾਲ ਆਸਾਮ ਦੀ ਸਥਿਤੀ ‘ਤੇ ਚਰਚਾ ਕੀਤੀ ਅਤੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਲਈ ਕਿਹਾ।

468 ad