ਨਸ਼ੇ ਦੇ ਸਵਾਲਾਂ ‘ਤੇ ਘਿਰੇ ਬਾਦਲ

ਜਲੰਧਰ-ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਅਹਿਮ ਮੁੱਦਾ ਰਹੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸੋਮਵਾਰ ਨੂੰ ਪੱਤਰਾਕਾਰਾਂ ਦੇ ਸਵਾਲਾਂ ‘ਚ ਉਲਝ ਗਏ। ਜਲੰਧਰ ਵਿਖੇ ਪੱਤਰਕਾਰਾਂ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਨੂੰ ਬੁਰੀ ਤਰ੍ਹਾਂ Badalਉਲਝਾ ਲਿਆ। ਪੱਤਰਕਾਰਾਂ ਨੇ ਜਦੋਂ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਕਾਰੋਬਾਰ ‘ਚ ਕੁਝ ਅਕਾਲੀ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਸਵਾਲ ਕੀਤਾ ਤਾਂ ਮੁੱਖ ਮੰਤਰੀ ਕੁਝ ਸਫਾਈਆਂ ਦਿੰਦੇ ਨਜ਼ਰ ਆਏ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ‘ਚ ਵਿਰੋਧੀ ਧਿਰ ਵਲੋਂ ਨਸ਼ਿਆਂ ਨੂੰ ਲੈ ਕੇ ਕੀਤਾ ਗਿਆ ਝੂਠਾ ਪ੍ਰਚਾਰ ਵੀ ਅਕਾਲੀ ਦਲ ਦੀ ਹਾਰ ਦਾ ਇਕ ਵੱਡਾ ਕਾਰਨ ਰਿਹਾ। ਬਾਦਲ ਨੇ ਕਿਹਾ ਕਿ ਸੂਬੇ ‘ਚ ਨਸ਼ੇ ਪਾਕਿਸਤਾਨ ਅਤੇ ਰਾਜਸਥਾਨ ਤੋਂ ਆ ਰਹੇ ਹਨ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਲਈ ਬੀ. ਐੱਸ. ਐੱਫ. ਜ਼ਿੰਮੇਵਾਰ ਹੈ। ਬਾਦਲ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ‘ਚ ਹੋਰ ਸਖਤੀ ਨਾਲ ਕਦਮ ਚੁੱਕੇਗੀ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਫੈਲੇ ਨਸ਼ਿਆਂ ਦਾ ਮੁੱਦਾ ਉੱਭਰ ਕੇ ਸਾਹਮਣੇ ਆਇਆ ਹੈ। ਨਸ਼ਿਆਂ ਦੇ ਕਾਰੋਬਾਰ ‘ਚ ਨਾਮ ਆਉਣ ਤੋਂ ਬਾਅਦ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਆਪਣੇ ਲੋਕ ਸਭਾ ਮੈਂਬਰ ਰਤਨ ਸਿੰਘ ਅਜਨਾਲਾ ਦਾ ਟਿਕਟ ਵੀ ਕੱਟ ਦਿੱਤਾ ਸੀ ਪਰ ਇਸ ਦੇ ਬਾਵਜੂਦ ਅਕਾਲੀ ਦਲ ਸੂਬੇ ‘ਚ ਆਪਣੇ ਹਿੱਸੇ ਦੀਆਂ ਛੇ ਸੀਟਾਂ ਹਾਰ ਗਿਆ। ਲਿਹਾਜਾ ਸਰਕਾਰ ਹੁਣ ਇਸ ਮਾਮਲੇ ‘ਚ ਗੰਭੀਰ ਮੰਥਨ ਕਰਨ ਦੀ ਗੱਲ ਕਹਿ ਰਹੀ ਹੈ।

468 ad