ਪਟਿਆਲਾ ‘ਚ ਪੜਤਾਲ ਤੋਂ ਬਾਅਦ ਜ਼ਿਮਨੀ ਚੋਣ ਲਈ 8 ਉਮੀਦਵਾਰ ਚੋਣ ਮੈਦਾਨ ‘ਚ

ਪਟਿਆਲਾ- ਵਿਧਾਨ ਸਭਾ ਹਲਕਾ ਪਟਿਆਲਾ ‘ਚ 21 ਅਗਸਤ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ 10 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ Voteਜਿਨ੍ਹਾਂ ਦੀ ਪੜਤਾਲ ਦੌਰਾਨ 2 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ ਅਤੇ ਹੁਣ ਜ਼ਿਮਨੀ ਚੋਣ ਲਈ 8 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਪਟਿਆਲਾ ਸ. ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਉਮੀਦਵਾਰ 6 ਅਗਸਤ ਤਕ ਆਪਣੇ ਨਾਂ ਵਾਪਸ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਕਾਗਜ਼ਾਂ ਦੀ ਪੜਤਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਹਰਪਾਲ ਜੁਨੇਜਾ ਅਤੇ ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਜਸਬੀਰ ਕੌਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੀਮਤੀ ਜਸਬੀਰ ਕੌਰ ਦੇ ਤਜਵੀਜਕਾਰ ਬਾਹਰਲੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਕੀਤੇ ਗਏ ਹਨ।

468 ad