ਪਟਿਆਲਾ ਤੋਂ ਪਰਨੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਟਿਆਲਾ ‘ਚ ਖਾਲੀ ਹੋਈ ਵਿਧਾਨ ਸਭਾ ਸੀਟ ‘ਤੇ ਪਰਨੀਤ ਕੌਰ ਨੇ ਪਰਚਾ ਭਰ Parneet Kaurਦਿੱਤਾ ਹੈ। ਸ਼ਨੀਵਾਰ ਨੂੰ ਪਰਨੀਤ ਕੌਰ ਨੇ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ‘ਚ ਪਰਚਾ ਭਰਿਆ। ਇਸ ਮੌਕੇ ਕੈਪਟਨ ਨੇ ਬੋਲਦਿਆਂ ਕਿਹਾ ਕਿ ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾਣ ਵਾਲੀਆਂ ਇਨ੍ਹਾਂ ਚੋਣਾਂ ‘ਚ ਕਾਂਗਰਸ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਉਤਰਾਖੰਡ ਵਾਂਗ ਕਾਂਗਰਸ ਪੰਜਾਬ ਦੀਆਂ ਇਨ੍ਹਾਂ ਜ਼ਿਮਨੀ ਚੋਣਾਂ ‘ਚ ਜਿੱਤ ਹਾਸਲ ਕਰੇਗੀ। ਇਥੇ ਇਹ ਜ਼ਿਕਰਯੋਗ ਹੈ ਕਿ ਪਟਿਆਲਾ ਤੋਂ ਪਰਨੀਤ ਕੌਰ ਦਾ ਮੁਕਾਬਲਾ ਆਪ ਦੇ ਹਰਜੀਤ ਸਿੰਘ ਅਦਾਲਤੀਵਾਲਾ ਅਤੇ ਅਕਾਲੀ ਦਲ ਦੇ ਭਗਵਾਨ ਦਾਸ ਜੁਨੇਜਾ ਨਾਲ ਹੈ।

468 ad