ਪੁਲਸ ਨੇ ”ਮੋਹਾਲੀ” ਨੂੰ ਚਾਰੇ ਪਾਸਿਓਂ ਘੇਰਿਆ, ਆਮ ਜਨਤਾ ਪਰੇਸ਼ਾਨ

9

ਮੋਹਾਲੀ ,16 ਮਈ ( ਜਗਦੀਸ਼ ਬਾਮਬਾ ) 12 ਹਜ਼ਾਰ ਕਰੋੜ ਰੁਪਏ ਦੇ ਕਥਿਤ ਅਨਾਜ ਘਪਲੇ ਦੇ ਖਿਲਾਫ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਿਵਾਸ ਸਥਾਨ ਦਾ ਘਿਰਾਓ ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ‘ਚ ‘ਆਮ ਆਦਮੀ ਪਾਰਟੀ’ ਦੇ ਕਾਰਕੁੰਨ ਮਟੌਰ ਬੈਰੀਅਰ ਅਤੇ ਰੈਲੀ ਗਰਾਊਂਡ ‘ਚ ਪਹੁੰਚ ਚੁੱਕੇ ਹਨ। ਭੀੜ ‘ਤੇ ਕਾਬੂ ਰੱਖਣ ਲਈ ਭਾਰੀ ਗਿਣਤੀ ‘ਚ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਸ ਨੇ ਚਾਰੇ ਪਾਸਿਓਂ ਸ਼ਹਿਰ ਦੇ ਰਸਤੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਰਟੀ ਦੇ ਕਾਰਕੁੰਨਾਂ ਨੇ ਸਟੇਜ ‘ਤੇ ਆਪਣਾ ਭਾਸ਼ਣ ਦੇਣਾ ਸ਼ੁਰੂ ਕਰ ਦਿੱਤਾ ਹੈ ਅਤੇ ਹੌਲੀ-ਹੌਲੀ ਵੱਡੀ ਗਿਣਤੀ ‘ਚ ਲੋਕ ਇਸ ਰੈਲੀ ਨਾਲ ਜੁੜ ਰਹੇ ਹਨ।ਜ਼ਿਕਰਯੋਗ ਹੈ ਕਿ ਪਾਰਟੀ ਨੇ ਐਤਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰਨ ਲਈ ਸਰਕਾਰ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਤੰਗ ਕਰ ਰਹੀ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਬੱਸਾਂ ਕਿਰਾਏ ‘ਤੇ ਦੇਣ ਵਾਲੇ ਟਰਾਂਸਪੋਰਟਾਂ ਨੂੰ ਧਮਕਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ, ਨਸ਼ਾਖੋਰੀ ਅਤੇ ਘਪਲਿਆਂ ਦੇ ਖਿਲਾਫ ਆਵਾਜ਼ ਚੁੱਕਣਾ ਅਪਰਾਧ ਹੈ ਤਾਂ ਉਨ੍ਹਾਂ ਦੀ ਪਾਰਟੀ ਇਹ ਅਪਰਾਧ ਜਰੂਰ ਕਰੇਗੀ। ਇਸਦੇ ਲਈ ਭਾਵੇਂ ਉਨ੍ਹਾਂ ‘ਤੇ ਲਾਠੀਆਂ ਵਰ੍ਹਾਈਆਂ ਜਾਣ ਜਾਂ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ ਕੀਤੀ ਜਾਵੇ। ਲੋਕਤੰਤਰੀ ਤਰੀਕੇ ਨਾਲ ਵਿਰੋਧ ਪ੍ਰਗਟ ਕਰਨ ਲਈ ‘ਆਪ’ ਨੇਤਾ ਜੇਲ ਜਾਣ ਲਈ ਵੀ ਤਿਆਰ ਹਨ।ਸੰਜੇ ਨੇ ਕਿਹਾ ਕਿ ਪੰਜਾਬ ਵਿਚ ਹੋਏ ਦੇਸ਼ ਦੇ ਸਭ ਤੋਂ ਵੱਡੇ ਅਨਾਜ ਘਪਲੇ ਦੀ ਜਾਂਚ ਸੁਪਰੀਮ ਕੋਰਟ ਦੀ ਦੇਖ-ਰੇਖ ਵਿਚ ਐੱਸ. ਆਈ. ਟੀ. ਕੋਲੋਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨਾਲ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸੰਸਦ ਮੈਂਬਰ ਭਗਵੰਤ ਮਾਨ, ਲੀਗਲ ਸੈੱਲ ਦੇ ਇੰਚਾਰਜ ਹਿੰਮਤ ਸਿੰਘ ਸ਼ੇਰਗਿੱਲ ਅਤੇ ਯੂਥ ਸੈੱਲ ਦੇ ਇੰਚਰਾਜ ਹਰਜੋਤ ਬੈਂਸ ਵੀ ਹਾਜ਼ਰ ਸਨ।ਸੰਜੇ ਸਿੰਘ ਨੇ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਕੇਂਦਰ ਦੇ ਸਟੈਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਵਿਚ ਥੋੜ੍ਹੀ ਜਿੰਨੀ ਵੀ ਨੈਤਿਕਤਾ ਬਾਕੀ ਹੈ ਤਾਂ ਉਹ ਤੁਰੰਤ ਭਾਜਪਾ ਨਾਲ ਗਠਜੋੜ ਤੋੜੇ ਅਤੇ ਹਰਸਿਮਰਤ ਬਾਦਲ ਦਾ ਮੋਦੀ ਸਰਕਾਰ ਤੋਂ ਅਸਤੀਫਾ ਦਿਵਾਏ।

468 ad

Submit a Comment

Your email address will not be published. Required fields are marked *