ਪੇਂਡੂ ਮਜ਼ਦੂਰਾਂ ਚੁੱਕਿਆ ਬਾਦਲ ਖਿਲਾਫ ਝੰਡਾ

8ਚੰਡੀਗੜ੍, 20 ਮਈ ( ਪੀਡੀ ਬੇਉਰੋ ) ਪੇਂਡੂ ਮਜ਼ਦੂਰ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ 24 ਮਈ ਨੂੰ ਪੂਰੇ ਰਾਜ ‘ਚ ਬਾਦਲ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਹ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਗਰੂਰ ਜ਼ਿਲ੍ਹੇ ‘ਚ ਚੱਲ ਰਹੇ ਜ਼ਮੀਨੀ ਸੰਘਰਸ਼ ਨੂੰ ਅਸਫ਼ਲ ਬਣਾਉਣ ਲਈ ਪੁਲੀਸ ਵੱਲੋਂ ਕਮੇਟੀ ਆਗੂਆਂ ਕ੍ਰਿਸ਼ਨ, ਰਾਜ ਕੁਮਾਰ ਤੇ ਰਾਮ ਜੱਸ ਬਾਊਪੁਰ (ਸੰਗਰੂਰ) ਨੂੰ ਜੇਲ੍ਹ ‘ਚ ਭੇਜਣ ਤੇ ਦਲਿਤ ਪਰਿਵਾਰਾਂ ਵਿਰੁੱਧ ਪੇਂਡੂ ਧਨਾਢਾਂ ਤੇ ਹਾਕਮ ਧਿਰ ਦੇ ਇਸ਼ਾਰੇ ‘ਤੇ ਝੂਠੇ ਕੇਸ ਦਰਜ ਕਰਨ ਕਰਨ ਦੀ ਨਿਖੇਧੀ ਕੀਤੀ ਗਈ।
ਯੂਨੀਅਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੁੱਲਰ ਤੇ ਮੀਤ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਐਲਾਨ ਦਿੰਦੇ ਹਨ ਕਿ ਪੰਚਾਇਤੀ ਜ਼ਮੀਨਾਂ ‘ਚੋਂ ਦਲਿਤਾਂ ਨੂੰ ਰਾਖਵਾਂ ਤੀਜਾ ਹਿੱਸਾ ਜ਼ਮੀਨਾਂ ਘੱਟ ਰੇਟ ‘ਤੇ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਲੋੜਵੰਦ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਜਾਣਗੇ ਤੇ ਅਲਾਟ ਪਲਾਟਾਂ ਦੇ ਕਬਜ਼ੇ ਦਿੱਤੇ ਜਾਣਗੇ ਪਰ ਅਮਲ ਇਸ ਦੇ ਉਲਟ ਕੀਤਾ ਜਾ ਰਿਹਾ ਹੈ।ਯੂਨੀਅਨ ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸੰਗਰੂਰ ਨਾਲ ਪੂਰੀ ਤਰ੍ਹਾਂ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਤੇ 24 ਮਈ ਨੂੰ ਅਰਥੀ ਫੂਕ ਪ੍ਰਦਰਸ਼ਨਾਂ ਦੇ ਸੱਦੇ ਨੂੰ ਪੂਰੀ ਸ਼ਿੱਦਤ ਨਾਲ ਲਾਗੂ ਕਰਨ ਦੀ ਅਪੀਲ ਕੀਤੀ।

468 ad

Submit a Comment

Your email address will not be published. Required fields are marked *