ਪ੍ਰਧਾਨ ਮੰਤਰੀ ਨੂੰ ਮਿਲੇ ਸੁਖਬੀਰ, ਕਿਸਾਨਾਂ ਤੇ ਸਿੱਖਾਂ ਦੇ ਹਿੱਤ ”ਚ ਲਏ ਫੈਸਲਿਆਂ ਲਈ ਕੀਤਾ ਧੰਨਵਾਦ

12ਨਵੀਂ ਦਿੱਲੀ/ਜਲੰਧਰ,  3 ਮਈ ( ਪੀਡੀ ਬਿਊਰੋ )  ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਕਿਸਾਨਾਂ ਦੀ ਜਿਣਸ ਲਈ ਕੈਸ਼ ਕਰੈਡਿਟ ਲਿਮਟ ਜਾਰੀ ਕਰਵਾਉਣ ਅਤੇ ਸਹਿਜਧਾਰੀ ਬਿੱਲ ਪਾਸ ਕਰਵਾਉਣ ਲਈ ਉਚੇਚਾ ਧੰਨਵਾਦ ਕੀਤਾ।  ਇਥੇ ਇਹ ਜਾਣਕਾਰੀ ਦਿੰਦੇ ਹੋਏ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਨੇ ਦੱਸਿਆ ਕਿ ਇਸ ਰਸਮੀ ਧੰਨਵਾਦੀ ਮੀਟਿੰਗ ਦੌਰਾਨ ਸ. ਬਾਦਲ ਨੇ ਪ੍ਰਧਾਨ ਮੰਤਰੀ ਦਾ ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਕਰਵਾਉਣ ਲਈ ਧੰਨਵਾਦ ਕੀਤਾ ਕਿਉਂਕਿ ਉਨ੍ਹਾਂ ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਨੂੰ ਖਰੀਦ ਦੀ ਅਦਾਇਗੀ ਲਈ ਕੈਸ਼ ਕਰੈਡਿਟ ਲਿਮਟ ਜਾਰੀ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਯਤਨਾਂ ਮੁਤਾਬਕ ਖੁਦ ਦਖਲ ਦੇ ਕੇ ਇਹ ਲਿਮਟ ਜਾਰੀ ਕਰਵਾਈ ਸੀ। ਉਪ ਮੁੱਖ ਮੰਤਰੀ ਨੇ ਸ਼੍ਰੀ ਮੋਦੀ ਨੂੰ ਦੱਸਿਆ ਕਿ ਇਸ ਫੈਸਲੇ ਸਦਕਾ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਜਿਣਸਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਹੈ।ਸ. ਬਾਦਲ ਨੇ ਸ਼੍ਰੀ ਮੋਦੀ ਦਾ ਇਸ ਗੱਲੋਂ ਵੀ ਉਚੇਚਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਸਹਿਜਧਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਤੋਂ ਰੋਕਣ ਵਾਲਾ ਸੋਧ ਬਿੱਲ ਦੋਹਾਂ ਸਦਨਾਂ ਵਿਚ ਪਾਸ ਕਰਵਾ ਕੇ ਸਿੱਖਾਂ ਦੇ ਇਕ ਵੱਡੇ ਮਸਲੇ ਦਾ ਹੱਲ ਕੱਢਿਆ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਯੂ.ਪੀ.ਏ. ਸਰਕਾਰ ਨੇ ਇਸ ਮੁੱਦੇ ਉਪਰ ਸਿੱਖਾਂ ਨੂੰ ਕੋਈ ਰਾਹਤ ਦੇਣ ਦੀ ਥਾਂ ਸਗੋਂ ਸਿੱਖਾਂ ਦੇ ਮਸਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਕੀਤੀ ਸੀ।

468 ad

Submit a Comment

Your email address will not be published. Required fields are marked *