ਪੰਜਾਬ ‘ਚ ਆਪ ਦੇ ਉਮੀਦਵਾਰਾਂ ਦੀ ਜਿੱਤ ‘ਤੇ ਖੁਸ਼ ਹੋਈ ਇਟਲੀ ਵਾਸੀ

ਭਾਰਤ ਵਿਚ 16 ਵੀਆਂ ਲੋਕ ਸਭਾ ਚੋਣਾਂ ‘ਚ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿਥੇ ਹੈਰਾਨੀਜਨਕ ਜਿੱਤ ਦਰਜ ਕੀਤੀ ਹੈ, ਉਥੇ ਪੰਜਾਬ ਦੀ ਬਾਦਲ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਭਵਿੱਖ ਬਾਰੇ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਪੰਜਾਬ ਵਿੱਚ ਚਾਰ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਹੋਈ ਜ਼ਬਰਦਸਤ ਜਿੱਤ ਪੰਜਾਬ ਦੇ ਰੋਸ਼ਨ ਭਵਿੱਖ ਦਾ ਪ੍ਰਤੀਕ ਹੋ ਨਿਬੜੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਚਰਚਿਤ ਗਾਇਕ ਹਰਪ੍ਰੀਤ ਰੰਧਾਵਾ, ਸ. ਕੁਲਵਿੰਦਰ ਸਿੰਘ ਅਟਵਾਲ ਸਰਪ੍ਰਸਤ ਸ਼ਹੀਦ ਭਗਤ ਸਿੰਘ ਸਭਾ ਇਟਲੀ, ਚੇਅਰਮੈਨ ਸ. ਬਲਦੇਵ ਸਿੰਘ ਫਤਿਹਪੁਰ ਅਤੇ ਗਾਇਕ ਹੈਪੀ ਲੈਰਾ ਨੇ ਜਿੱਤ ਦੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਸੰਗਰੂਰ ਸੀਟ ਤੋਂ ਭਗਵੰਤ ਮਾਨ ਨੇ ਰਿਕਾਰਡ ਤੋੜ ਜਿੱਤ ਹਾਸਿਲ ਕਰਕੇ ਜਿਥੇ ਨਿਵੇਕਲਾ ਇਤਿਹਾਸ ਸਿਰਜਿਆ ਹੈ, ਉਥੇ ਆਪ ਦੇ ਉਮੀਦਵਾਰ ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਫਤਿਹਗੜ੍ਹ ਸਾਹਿਬ ਤੋਂ ਸ. ਹਰਿੰਦਰ ਸਿੰਘ ਖਾਲਸਾ ਦੀ ਜਿੱਤ ਨੇ ਵੀ ਪਾਰਟੀ ਦੇ ਹੌਸਲੇ ਬੁਲੰਦ ਕੀਤੇ ਹਨ। ਉਨ੍ਹਾਂ ਪੰਜਾਬ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪ ਦੇ ਉਮੀਦਵਾਰਾਂ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ। ਇਹ ਜਿੱਤ ਪੰਜਾਬ ‘ਚ ਇਨਕਲਾਬੀ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਡਰੱਗਸਤਾਨ ਬਨਾਉਣ ਤੋਂ ਬਚਾਉਣ ਲਈ ਭਵਿੱਖ ‘ਚ ਆਮ ਆਦਮੀ ਪਾਰਟੀ ਆਪਣੀ ਅਹਿਮ ਭੂਮਿਕਾ ਨਿਭਾਏਗੀ । ਇਸ ਮੌਕੇ ‘ਤੇ ਯੂਰਪ ਦੇ ਹੋਰ ਆਗੂਆਂ ਨੇ ਵੀ ਜਿੱਤ ਦੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

468 ad