ਪੰਜਾਬ ‘ਚ ਕਿਸਾਨ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ

2ਚੰਡੀਗੜ੍,1 ਮਈ (ਜਗਦੀਸ਼ ਬਾਮਬਾ ) ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਦੋ ਹੋਰ ਕਿਸਾਨਾਂ ਨੇ ਕਰਜ਼ੇ ਦੇ ਚੱਲਦੇ ਹੋਏ ਆਪਣੀ ਜਾਨ ਦੇ ਦਿੱਤੀ। ਤਹਿਸੀਲ ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਵਿੱਚ ਖੇਤ ਮਜ਼ਦੂਰ ਸੁਖਪਾਲ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਕੇ ਜਾਨ ਦੇ ਦਿੱਤੀ। ਸੁਖਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸ਼ਨੀਵਾਰ ਸ਼ਾਮ ਸਮੇਂ ਉਹ ਘਰ ਤੋਂ ਚਲੇ ਗਿਆ। ਦੇਰ ਰਾਤ ਤੱਕ ਨਾ ਆਉਣ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਤਾਂ ਉਸ ਦੀ ਲਾਸ਼ ਖ਼ਾਲੀ ਮਕਾਨ ਵਿੱਚ ਮਿਲੀ।ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਪਾਲ ਸਿੰਘ ਕੋਲ ਅੱਧਾ ਏਕੜ ਜ਼ਮੀਨ ਸੀ। ਇਸ ਤੋਂ ਇਲਾਵਾ ਉਹ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੇ ਸਨ। ਘਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਉਸ ਨੇ ਤਿੰਨ ਲੱਖ ਦਾ ਕਰਜ਼ਾ ਵੀ ਲਿਆ ਹੋਇਆ ਸੀ। ਕਰਜ਼ੇ ਦੇ ਵਧ ਰਹੇ ਬੋਝ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਜਿਸ ਦੇ ਕਾਰਨ ਉਸ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।  ਇਸੀ ਤਰ੍ਹਾਂ ਪੱਟੀ ਨੇੜੇ ਪਿੰਡ ਸਭਰਾ ਦੇ ਕਿਸਾਨ ਨਿਰਮਲ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਨਿਰਮਲ ਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਜ਼ਮੀਨ ਘੱਟ ਸੀ ਤੇ ਢਾਈ-ਤਿੰਨ ਲੱਖ ਰੁਪਏ ਕਰਜ਼ਾ ਚੜ੍ਹ ਗਿਆ ਸੀ। ਸ਼ਨੀਵਾਰ ਦੇਰ ਸ਼ਾਮ ਨਿਰਮਲ ਨੇ ਪਿੰਡ ਦੇ ਬਾਹਰਵਾਰ ਦਰਖ਼ਤ ਨਾਲ ਫਾਹਾ ਲੈ ਲਿਆ।

468 ad

Submit a Comment

Your email address will not be published. Required fields are marked *