‘ਪੰਜਾਬ ‘ਚ ਜੰਗਲ ਰਾਜ, ਬਾਦਲ ਸਰਕਾਰ ਫੇਲ੍’

1ਪਟਿਆਲਾ, 18 ਮਈ ( ਜਗਦੀਸ਼ ਬਾਮਬਾ ) ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਉਪਰ ਬੀਤੇ ਦਿਨੀਂ ਲੁਧਿਆਣਾ ਨੇੜੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬਾਦਲ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ੍ਹ ਤੇ ਸੂਬੇ ਵਿੱਚ ਜੰਗਲ ਰਾਜ ਦੱਸਿਆ ਹੈ। ਪਟਿਆਲਾ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਤੇ ਸੂਬਾ ਇੰਚਾਰਜ ਸੰਜੇ ਸਿੰਘ ਨੇ ਢੱਡਰੀਆਂ ਵਾਲਾ ਉਪਰ ਹੋਏ ਜਾਨ ਲੇਵਾ ਹਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰਦਿਆ ਆਖਿਆ ਕਿ ਸੂਬੇ ਵਿੱਚ ਲਗਾਤਾਰ ਲੋਕਾਂ ਉੱਪਰ ਜਾਨਲੇਵਾ ਹਮਲੇ ਹੋ ਰਹੇ ਹਨ।ਸੰਜੇ ਸਿੰਘ ਨੇ ਆਖਿਆ ਕਿ ਮਾਤਾ ਚੰਦ ਕੌਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਵਿੱਚ ਕੋਈ ਠੋਸ ਕਾਰਵਾਈ ਨਹੀਂ ਹੋਈ ਤੇ ਨਾ ਹੀ ਬਰਗਾੜੀ ਕਾਂਡ ਦੇ ਅਸਲ ਦੋਸ਼ੀਆਂ ਨੂੰ ਸਰਕਾਰ ਵੱਲੋਂ ਗ੍ਰਿਫਤਾਰ ਕੀਤਾ ਗਿਆ। ਹੁਣ ਢੰਡਰੀਆਂ ਵਾਲੇ ਉੱਪਰ ਹੋਏ ਹਮਲੇ ਦੀ ਇਹ ਤੀਜੀ ਘਟਨਾ ਹੈ ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਜੇ ਸਿੰਘ ਨੇ ਆਖਿਆ ਕਿ ਜਿਸ ਤਰ੍ਹਾਂ ਸੰਤ ਉਪਰ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਦਾ ਹਮਲਾਵਰਾਂ ਵੱਲੋਂ ਕਈ ਕਿਲੋਮੀਟਰ ਤੱਕ ਪਿੱਛਾ ਕੀਤਾ ਗਿਆ, ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਹੁਣ ਜੰਗਲ ਰਾਜ ਚੱਲ ਰਿਹਾ ਹੈ ਤੇ ਬਾਦਲ ਸਰਕਾਰ ਨੇ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾ ਦਿੱਤੀਆਂ ਨੇ ਜੋ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਸੂਬੇ ਦੀ ਜਨਤਾ ਮਾਫ ਨਹੀਂ ਕਰੇਗੀ।
ਡੂੰਘੀ ਸਾਜਿਸ਼ ਕਰਾਰ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਤੇ ਅਕਾਲ ਤਖ਼ਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਕਿਸੇ ਡੂੰਘੀ ਸਾਜਿਸ਼ ਤਹਿਤ ਕਿਸੇ ਪੰਥ ਦੋਖੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੇ ਹੌਸਲੇ ਹੁਣ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਕਾਨੂੰਨ ਦੀ ਰੱਤਾ ਵੀ ਪ੍ਰਵਾਹ ਨਾ ਕਰਦਿਆਂ ਅੰਨੇਵਾਹ ਗੋਲੀਆਂ ਚਲਾ ਕੇ ਪ੍ਰਸਾਸ਼ਨ ਦੇ ਪ੍ਰਬੰਧਾਂ ‘ਤੇ ਸਵਾਲੀਆ ਨਿਸ਼ਾਨ ਲੱਗਾ ਦਿੱਤਾ ਹੈ।

468 ad

Submit a Comment

Your email address will not be published. Required fields are marked *